ਪੰਜਾਬ ਪੁਲੀਸ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਰਾਜਪਾਲ ਨਾਲ ਮੁਲਾਕਾਤ
ਇਥੇ ਅੱਜ ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾ ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ (ਸੇਵਾ ਮੁਕਤ ਇੰਸਪੈਕਟਰ), ਸੀਨੀਅਰ ਮੀਤ ਪ੍ਰਧਾਨ ਚਰਨ ਸਿੰਘ ਬਾਠ (ਸੇਵਾਮੁਕਤ ਡੀਐੱਸਪੀ), ਮੀਤ ਪ੍ਰਧਾਨ ਪਰਮਜੀਤ ਸਿੰਘ ਮਲਕਪੁਰ (ਸੇਵਾਮੁਕਤ ਇੰਸਪੈਕਟਰ), ਰਾਜਕ ਸਿੰਘ (ਸੇਵਾ ਮੁਕਤ ਇੰਸਪੈਕਟਰ) ਸਣੇ ਹੋਰ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਰਾਜਪਾਲ ਅੱਗੇ ਰੱਖੀਆਂ ਗਈਆਂ। ਇਸ ਮੌਕੇ ਮੁੱਖ ਸਕੱਤਰ ਕੇਏਪੀ ਸਿਨਹਾ, ਡੀਜੀਪੀ ਗੌਰਵ ਯਾਦਵ ਤੇ ਗਵਰਨਰ ਦੇ ਪ੍ਰਿੰਸੀਪਲ ਸਕੱਤਰ ਵੀਕੇ ਸਿੰਘ ਵੀ ਮੌਜੂਦ ਸਨ। ਇਸ ਮੌਕੇ ਰਾਜਪਾਲ ਨੇ ਵਫ਼ਦ ਦੇ ਮੰਗ ਪੱਤਰ ਨੂੰ ਵਿਚਾਰਦੇ ਹੋਏ ਡੀਜੀਪੀ ਨੂੰ ਸਮੱਸਿਆਵਾਂ ਦਾ ਨਿਬੇੜਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਜਰਨਲ ਸਕੱਤਰ ਮਹਿੰਦਰ ਸਿੰਘ ਨੇ ਕਿਹਾ ਕਿ ਡੀਜੀਪੀ ਨੇ ਵਫ਼ਦ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਜਲਦੀ ਹੀ ਸੀਬੀਆਈ ਕੇਸਾਂ ਤੇ ਹੋਰ ਮੁਸ਼ਕਲਾਂ ਦੇ ਹੱਲ ਲਈ ਇਕ ਵਿਸ਼ੇਸ਼ ਮੀਟਿੰਗ ਕਰਨਗੇ।