DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Power Cuts: ਭਲਕ ਤੋਂ ਪੰਜਾਬ ’ਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ: ਬਿਜਲੀ ਮੰਤਰੀ

ਪੰਜਾਬ ਵਿੱਚ ਪ੍ਰਸ਼ਾਸਨ ਨੇ ਬਿਜਲੀ ਸੁਧਾਰ ਲਈ ਲਗਾਏ 200 ਸਰਕਾਰੀ ਮੁਲਾਜ਼ਮ; ਕਿਸਾਨਾਂ ਨੂੰ 8 ਦੀ ਥਾਂ ਦਿੱਤੀ ਜਾ ਰਹੀ 10 ਘੰਟੇ ਬਿਜਲੀ

  • fb
  • twitter
  • whatsapp
  • whatsapp
featured-img featured-img
ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਹੁਣ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ। ਫਾਈਲ ਫੋਟੋ
Advertisement

ਲੁਧਿਆਣਾ ਵਿਖੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਹੁਣ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ ਅਤੇ ਭਲਕ ਤੋਂ ਯਾਨੀ 15 ਸਤੰਬਰ ਤੋਂ ਕੱਟ ਲੱਗਣੇ ਬੰਦ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਬਿਜਲੀ ਪਲਾਂਟ ਵੀ ਠੀਕ ਕਰਵਾ ਲਏ ਹਨ, ਜਿਸ ਲਈ ਕਰੀਬ 200 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਸੀ।

ਮੰਤਰੀ ਨੇ ਆਖਿਆ ਕਿ ਕਿਸਾਨਾਂ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੁਣ 8 ਘੰਟੇ ਦੀ ਬਜਾਏ 10 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਬਿਜਲੀ ਦੀ ਮੰਗ ਵਿੱਚ 3,500 ਮੈਗਾਵਾਟ ਦਾ ਵਾਧਾ ਦਰਜ ਕੀਤਾ ਗਿਆ ਹੈ।

Advertisement

ਦੂਜੇ ਪਾਸੇ, ਸੂਬੇ ਵਿੱਚ ਬਿਜਲੀ ਦੀ ਮੰਗ ਲਗਾਤਾਰ 16 ਹਜ਼ਾਰ ਮੈਗਾਵਾਟ ਤੋਂ ਪਾਰ ਬਣੀ ਹੋਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਇਸ ਸਮੇਂ ਵੱਖ-ਵੱਖ ਸਰੋਤਾਂ ਤੋਂ ਬਿਜਲੀ ਉਤਪਾਦਨ ਕਰਵਾ ਰਿਹਾ ਹੈ। ਕੋਲੇ ਦੀ ਘਾਟ ਕਾਰਨ ਕੁੱਲ ਉਤਪਾਦਨ 5,743 ਮੈਗਾਵਾਟ ਤੱਕ ਹੀ ਪਹੁੰਚ ਸਕਿਆ ਹੈ। ਮੰਗ ਪੂਰੀ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਨੂੰ ਕੇਂਦਰੀ ਪੂਲ ਉੱਤੇ ਨਿਰਭਰ ਰਹਿਣਾ ਪੈ ਰਿਹਾ ਹੈ।

Advertisement

Advertisement
×