ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab Road Accident: ਕਾਰ ਦਰੱਖਤ ਨਾਲ ਟਕਰਾਈ, ਜੀਜੇ-ਸਾਲੇ ਦੀ ਮੌਤ

Punjab road accident: Two die as car hits tree
ਹਾਦਸੇ ਦੌਰਾਨ ਨੁਕਸਾਨੀ ਗਈ ਕਾਰ।
Advertisement

ਗੁਰਸੇਵਕ ਸਿੰਘ ਪ੍ਰੀਤ

ਸ੍ਰੀ ਮੁਕਤਸਰ ਸਾਹਿਬ, 1 ਫਰਵਰੀ

Advertisement

ਇਥੋਂ ਨੇੜਲੇ ਪਿੰਡ ਹਰੀਕੇ ਕਲਾਂ ਨੇੜੇ ਬੀਤੀ ਦੇਰ ਰਾਤ ਇੱਕ ਕਾਰ ਦੇ ਦਰਖ਼ਤ ਨਾਲ ਟਕਰਾ ਜਾਣ ਕਾਰਨ ਕਾਰ ਵਿਚ ਸਵਾਰ ਦੋ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲੇ ਦੋਵੇਂ ਵਿਅਕਤੀ ਰਿਸਤੇ ’ਚ ਜੀਜਾ-ਸਾਲਾ ਸਨ। ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ ਤਰਸੇਮ ਲਾਲ ਵਜੋਂ ਹੋਈ ਹੈ।

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇੱਕਤਰ ਜਾਣਕਾਰੀ ਅਨੁਸਾਰ ਪਿੰਡ ਮਰਾੜ੍ਹ ਕਲਾਂ ਵਾਸੀ ਤਰਸੇਮ ਲਾਲ ਆਪਣੇ ਜੀਜਾ ਵਿਜੇ ਕੁਮਾਰ ਵਾਸੀ ਹਰੀਕੇ ਕਲਾਂ ਨੂੰ ਦੇਰ ਰਾਤ ਉਸ ਦੇ ਪਿੰਡ ਹਰੀਕੇ ਕਲਾਂ ਛੱਡਣ ਜਾ ਰਿਹਾ ਸੀ। ਜਦ ਉਹ ਪਿੰਡ ਹਰੀਕੇ ਕਲਾਂ ਨੇੜੇ ਗੁਰਕੂਲ ਸਕੂਲ ਕੋਲ ਪੁੱਜੇ ਤਾਂ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾ ਗਈ।

ਇਸ ਹਾਦਸੇ ਦੌਰਾਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਹਾਦਸਾ ਧੁੰਦ ਦੇ ਚਲਦਿਆਂ ਵਾਪਰਿਆ ਹੈ ਕਿਉਂਕਿ ਦੇਰ ਧੁੰਦ ਬਹੁਤ ਸੰਘਣੀ ਸੀ। ਇਸ ਘਟਨਾ ਕਾਰਨ ਦੋਵਾਂ ਪਿੰਡਾਂ ਮਰਾੜ੍ਹ ਕਲਾਂ ਅਤੇ ਹਰੀਕੇ ਕਲਾਂ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

 

Advertisement