ਪੱਤਰ ਪ੍ਰੇਰਕ
ਚੰਡੀਗੜ੍ਹ, 5 ਅਪਰੈਲ
ਪੰਜਾਬ ਰੋਡਵੇਜ਼/ਪਨਬੱਸ ਵਿੱਚ ਵਿਭਾਗੀ ਠੇਕੇ ਉੱਤੇ ਵੱਖ-ਵੱਖ ਸ਼੍ਰੇਣੀਆਂ ਵਿੱਚ ਕੰਮ ਕਰਦੇ ਆ ਰਹੇ ਕਾਮਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਨੇ ਕਿਹਾ ਕਿ ਉਹ ਵਿਭਾਗ ਵਿੱਚ ਸਾਲ 2015 ਤੋਂ ਕੰਟਰੈਕਟ ਉਤੇ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਦੀ ਭਰਤੀ ਸਾਲ 2014-15 ਵਿੱਚ ਅਖ਼ਬਾਰਾਂ ਰਾਹੀਂ ਇਸ਼ਤਿਹਾਰ ਤਹਿਤ ਡਰਾਈਵਰਾਂ, ਕੰਡਕਟਰਾਂ, ਵਰਕਸ਼ਾਪ, ਟੈਕਨੀਕਲ ਸਟਾਫ਼ ਵਜੋਂ ਹੋਈ ਸੀ। ਪੰਜਾਬ ਰੋਡਵੇਜ਼/ਪਨਬੱਸ ਵੱਲੋਂ ਸਾਲ 2018 ਤੋਂ ਉਨ੍ਹਾਂ ਨੂੰ ਰੈਗੂਲਰ ਕਰਨਾ ਬਣਦਾ ਸੀ ਜੋ ਨਹੀਂ ਕੀਤਾ ਗਿਆ। ਉਨ੍ਹਾਂ ‘ਆਪ’ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੜਤਾਲਾਂ ਜਾਂ ਮੁਜ਼ਾਹਰੇ ਆਦਿ ਨਹੀਂ ਕਰਨਾ ਚਾਹੁੰਦੇ ਪਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ।