DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗਾ ਪੰਜਾਬ ਸਕੂਲ ਬੋਰਡ: ਬੈਂਸ

ਖਾਲੀ ਆਸਾਮੀਆਂ ਭਰਨ ਲਈ 450 ਲੈਕਚਰਾਰ ਬਣਨਗੇ ਪ੍ਰਿੰਸੀਪਲ
  • fb
  • twitter
  • whatsapp
  • whatsapp
Advertisement

ਕਰਮਜੀਤ ਸਿੰਘ ਚਿੱਲਾ

ਐੱਸ.ਏ.ਐੱਸ.ਨਗਰ(ਮੁਹਾਲੀ), 4 ਜੁਲਾਈ

Advertisement

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਆਧੁਨਿਕ ਲੀਹਾਂ ’ਤੇ ਤੋਰਨ ਲਈ ਸਿੱਖਿਆ ਬੋਰਡ ਵੱਲੋਂ ਜਲਦੀ ਹੀ ਆਪਣਾ ਯੂਟਿਊਬ ਚੈਨਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਦੇ ਜੇਤੂਆਂ ਦਾ ਸਨਮਾਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੋਰਡ ਜਲਦੀ ਹੀ ਵਿਦੇਸ਼ੀ ਦੂਤਾਵਾਸਾਂ ਅਤੇ ਵਿੱਦਿਅਕ ਸੰਸਥਾਵਾਂ ਨਾਲ ਰਾਬਤਾ ਕਰੇਗਾ ਤਾਂ ਕਿ ਪੰਜਾਬ ਦੇ ਵਿਸ਼ਵ ਪੱਧਰ ’ਤੇ ਵਿੱਦਿਅਕ ਸਥਾਨ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਇੰਸ ਓਲੰਪਿਆਡ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਾਲੀ ਪਈਆਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਭਰਨ ਲਈ ਜਲਦ ਹੀ 450 ਪ੍ਰਿੰਸੀਪਲ ਪਦਉੱਨਤ ਕੀਤੇ ਜਾਣਗੇ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਪਹਿਲਾਂ ਹੀ ਢੁਕਵੀਂ ਪ੍ਰਕਿਰਿਆ ਰਾਹੀਂ ਭਰੀਆਂ ਜਾ ਰਹੀਆਂ ਹਨ।

ਇਸ ਓਲੰਪਿਆਡ ਵਿੱਚ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ 2024 ਦੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਪਹਿਲੇ ਸਥਾਨ ਲਈ 5,100 ਰੁਪਏ, ਦੂਜੇ ਸਥਾਨ ਲਈ 3,100 ਰੁਪਏ ਅਤੇ ਤੀਜੇ ਸਥਾਨ ਲਈ 2,100 ਰੁਪਏ ਕੁੱਲ 33 ਪ੍ਰਤੀਯੋਗੀਆਂ ਨੂੰ ਦਿੱਤੇ ਗਏ। ਉਨ੍ਹਾਂ ਵਿਸ਼ਾ ਮਾਹਿਰਾਂ ਨੂੰ ਵੀ ਸਨਮਾਨਿਤ ਕੀਤਾ। ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਨੂੰ ਜਾਰੀ ਰੱਖਣ ਅਤੇ ਸਾਇੰਸ ਓਲੰਪਿਆਡ ਸ਼ੁਰੂ ਕਰਨ ਲਈ ਬੋਰਡ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਉਨ੍ਹਾਂ ਬੋਰਡ ਦੇ ਅਕਾਦਮਿਕ ਮਿਆਰਾਂ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦਾ ਵੀ ਵਾਅਦਾ ਕੀਤਾ। ਇਸ ਸਮਾਗਮ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ, ਪੀਏਯੂ ਦੇ ਵਿਦਿਆਰਥੀ ਭਲਾਈ ਦੇ ਡਾਇਰੈਕਟਰ ਨਿਰਮਲ ਸਿੰਘ ਜੌੜਾ ਵੀ ਹਾਜ਼ਰ ਸਨ।

Advertisement
×