ਦਰਸ਼ਨ ਸਿੰਘ ਸੋਢੀ
ਮੁਹਾਲੀ, 22 ਮਾਰਚ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਭਲਕੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਵੀਂ ਜਮਾਤ ਦਾ ਪਰਚਾ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਭਲਕੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਕਾਰਨ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਬੁੱਧਵਾਰ ਨੂੰ ਹੋਣ ਵਾਲੀ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ। ਹੁਣ ਇਹ ਪ੍ਰੀਖਿਆ 2 ਅਪਰੈਲ ਨੂੰ ਸਵੇਰੇ 10:30 ਵਜੇ ਹੋਵੇਗੀ।