ਚੰਡੀਗੜ੍ਹ (ਟਨਸ): ਪੰਜਾਬ ਵਿੱਚ ਠੰਢ ਦੇ ਦਸਤਕ ਦੇਣ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਡੀਪੀਆਈ ਸਕੂਲ ਕੁਲਜੀਤ ਪਾਲ ਸਿੰਘ ਮਾਹੀ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਮੂਹ ਪ੍ਰਾਈਮਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਛੁੱਟੀ ਕੀਤੀ ਜਾਵੇਗੀ। ਇਸੇ ਤਰ੍ਹਾਂ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3.20 ’ਤੇ ਛੁੱਟੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਆਦੇਸ਼ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਸਰਕਾਰੀ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਤੇ ਲਾਗੂ ਹੋਣਗੇ।