DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab: ਤੇਜ਼ ਰਫ਼ਤਾਰ ਕਾਰ ਨੇ ਸਬਜ਼ੀ ਵੇਚਣ ਵਾਲੇ ਨੂੰ ਦਰੜਿਆ; ਸੀਸੀਟੀਵੀ ’ਚ ਕੈਦ ਹੋਈ ਖੌਫਨਾਕ ਘਟਨਾ

ਦੋ ਹੋਰ ਰਾਹਗੀਰ ਵੀ ਜ਼ਖ਼ਮੀ; ਜਾਂਚ ’ਚ ਜੁਟੀ ਪੁਲੀਸ

  • fb
  • twitter
  • whatsapp
  • whatsapp
featured-img featured-img
ਸੀਸੀਟੀਵੀ ’ਚ ਕੈਦ ਹੋਈ ਘਟਨਾ ਦਾ ਇੱਕ ਦ੍ਰਿਸ਼। ਫੋਟੋ; ਵੀਡੀਓ ਗ੍ਰੈਬ; ਸੀਸੀਟੀਵੀ
Advertisement

ਲੁਧਿਆਣਾ ਦੇ ਈਸਾ ਨਗਰੀ ਚੌਂਕ ਵਿੱਚ ਵੀਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਪਿੱਛੇ ਤੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਸਬਜ਼ੀ ਵੇਚਣ ਵਾਲੇ ਦੀ ਮੌਤ ਹੋ ਗਈ। ਕਾਰ ਦੀ ਟੱਕਰ ਲੱਗਣ ਨਾਲ ਦੋ ਹੋਰ ਵਿਅਕਤੀ ਵੀ ਜ਼ਖ਼ਮੀ ਹੋ ਗਏ।ਕਾਰ ਨੇ ਸਬਜ਼ੀ ਵਿਕਰੇਤਾ ਸਮੇਤ ਪੰਜ ਲੋਕਾਂ ਨੂੰ ਟੱਕਰ ਮਾਰੀ। ਕਾਰ ਚਾਲਕ ਰੁਕਣ ਦੀ ਥਾਂ ਸਬਜ਼ੀ ਵੇਚਣ ਵਾਲੇ ਨੂੰ ਕਾਫੀ ਦੂਰ ਤੱਕ ਧੂਹ ਕੇ ਲੈ ਗਿਆ। ਮ੍ਰਿਤਕ ਦੀ ਪਛਾਣ ਸਸਰਾਲੀ ਕਾਲੋਨੀ ਦੇ ਰਹਿਣ ਵਾਲੇ ਜਗਤਾਰ ਸਿੰਘ ਗੋਸ਼ਾ ਵਜੋਂ ਹੋਈ ਹੈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਸੜਕ ’ਤੇ ਜਾ ਡਿੱਗਿਆ, ਜਿਸ ਤੋਂ ਬਾਅਦ ਕਾਰ ਉਸ ਦੇ ਉੱਪਰੋਂ ਲੰਘ ਗਈ, ਜਿਸ ਨਾਲ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ।

Advertisement

ਜਾਣਕਾਰੀ ਅਨੁਸਾਰ ਜਗਤਾਰ ਗੋਸ਼ਾ ਅਕਸਰ ਸ਼ਹਿਰ ਦੇ ਬਾਹਰਵਾਰ ਪਿੰਡਾਂ ਤੋਂ ਸਬਜ਼ੀਆਂ ਖਾਸ ਕਰਕੇ 'ਸਾਗ' ਲਿਆ ਕੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਵੇਚਦਾ ਸੀ। ਹਾਦਸੇ ਦੇ ਸਮੇਂ ਉਹ ਆਪਣੇ ਮੋਟਰਸਾਈਕਲ 'ਤੇ ਕਿਦਵਈ ਨਗਰ, ਇਸਲਾਮ ਗੰਜ ਅਤੇ ਈਸਾ ਨਗਰੀ ਇਲਾਕਿਆਂ 'ਚ ਸਬਜ਼ੀ ਵੇਚਣ ਜਾ ਰਿਹਾ ਸੀ।ਜਿਵੇਂ ਹੀ ਉਹ ਈਸਾ ਨਗਰੀ ਪਹੁੰਚਿਆ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਉਹ ਸੜਕ 'ਤੇ ਡਿੱਗ ਪਿਆ ਅਤੇ ਕਾਰ ਹੇਠਾਂ ਕੁਚਲਿਆ ਗਿਆ।

Advertisement

ਇਲਾਕਾ ਨਿਵਾਸੀ ਰਮੇਸ਼ ਬੰਗੜ ਨੇ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਨਾਲ ਜਾਂਚਕਰਤਾਵਾਂ ਨੂੰ ਘਟਨਾਕ੍ਰਮ ਨੂੰ ਸਮਝਣ ਅਤੇ ਹਾਦਸੇ ਵਿੱਚ ਸ਼ਾਮਲ ਕਾਰ ਦੀ ਪਛਾਣ ਕਰਨ ਵਿੱਚ ਮਦਦ ਮਿਲਣ ਦੀ ਸੰਭਾਵਨਾ ਹੈ।

Advertisement
×