ਅਮਲੋਹ: ਪਿੰਡ ਨੂਰਪੁਰਾ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਮੀਟਿੰਗ ਦੌਰਾਨ ਹਲਕਾ ਇੰਚਾਰਜ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸ਼ੇਸ ਸ਼ਿਰਕਤ ਕੀਤੀ। ਇਸ ਮੌਕੇ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਤਕ ਪਿੰਡ ਨੂਰਪੁਰਾ ਵਾਸੀਆਂ ਨੂੰ ਵਧੀਆ ਡਿਸਪੈਂਸਰੀ ਨਹੀਂ ਮਿਲ ਸਕੀ, ਜਿਸ ਕਾਰਨ ਪਿੰਡ ਵਾਸੀਆਂ ਨੂੰ ਦੂਰ-ਦੁਰਾਡੇ ਜਾ ਕੇ ਆਪਣਾ ਇਲਾਜ ਕਰਵਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਦਿੱਲੀ ਦੀ ਤਰਜ਼ ’ਤੇ ਸਹੂਲਤਾਂ ਦਿੱਤੀਆਂ ਜਾਣਗੀਆਂ ਇਸ ਮੌਕੇ ਬਲਾਕ ਪ੍ਰਧਾਨ ਹਰਜੀਤ ਸਿੰਘ ਬੈਣਾ, ਦਰਸ਼ਨ ਸਿੰਘ ਭੱਦਲਥੂਹਾ, ਕਰਮ ਸਿੰਘ ਖਨਿਆਣ, ਗੁਰਮੀਤ ਸਿੰਘ ਨੂਰਪੁਰਾ, ਰਣਜੀਤ ਸਿੰਘ ਨੂਰਪੁਰਾ, ਚਰਨਜੀਤ ਸਿੰਘ ਨੂਰਪੁਰਾ ਹਾਜ਼ਰ ਸਨ। -ਪੱਤਰ ਪ੍ਰੇਰਕ