ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਸੂਬੇ ਵਿੱਚ ਮੁੜ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ 21 ਆਈਏਐੱਸ ਅਤੇ 47 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਆਦੇਸ਼ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਜਾਰੀ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਸਮਰ ਸਿੰਘ ਗੁੱਜਰ ਨੂੰ ਸਕੱਤਰ ਸਮਾਜਿਕ ਸੁਰੱਖਿਆ, ਔਰਤਾਂ ਤੇ ਬਾਲ ਵਿਕਾਸ ਵਿਭਾਗ ਅਤੇ ਚੰਦਰ ਗੈਂਦ ਨੂੰ ਸਕੱਤਰ ਜੰਗਲਾਤ ਅਤੇ ਜੰਗਲੀ ਜੀਵਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਨਵੇਸ਼ ਸਿੰਘ ਸਿੱਧੂ ਨੂੰ ਸਕੱਤਰ ਕਿਰਤ, ਅਰੁਣ ਸੇਖੜੀ ਨੂੰ ਕਿਰਤ ਕਮਿਸ਼ਨਰ, ਅਭਿਨਵ ਨੂੰ ਡਾਇਰੈਕਰ ਕੌਮੀ ਸਿਹਤ ਮਿਸ਼ਨ ਪੰਜਾਬ, ਅਮਿਤ ਢਾਕਾ ਨੂੰ ਐੱਮਡੀ ਮਿਲਕਫੈੱਡ, ਰਾਜੀਵ ਪਰਾਸ਼ਰ ਨੂੰ ਵਿਸ਼ੇਸ਼ ਸਕੱਤਰ ਜੰਗਲਾਤ ਅਤੇ ਜੰਗਲੀ ਜੀਵਨ ਲਗਾਇਆ ਗਿਆ ਹੈ। ਸਰਕਾਰ ਨੇ ਆਈਏਐੱਸ ਅਧਿਕਾਰੀ ਮੋਹਿੰਦਰ ਪਾਲ ਨੂੰ ਡਾਇਰੈਕਟਰ ਸੂਚਨਾ ਤਕਨੀਕ, ਤੇਜ ਪ੍ਰਤਾਪ ਸਿੰਘ ਨੂੰ ਵਿਸ਼ੇਸ਼ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਘਣਸ਼ਿਆਮ ਥੋਰੀ ਨੂੰ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਕੁਮਾਰ ਅਮਿਤ ਨੂੰ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਦਵਿੰਦਰ ਸਿੰਘ ਨੂੰ ਕਮਿਸ਼ਨਰ ਨਗਰ ਨਿਗਮ ਜਲੰਧਰ, ਅੰਮ੍ਰਿਤ ਕੌਰ ਗਿੱਲ ਨੂੰ ਐੱਮਡੀ ਪਨਸਪ, ਬਲਦੀਪ ਕੌਰ ਨੂੰ ਡਿਪਟੀ ਕਮਿਸ਼ਨਰ ਮਾਨਸਾ, ਜਸਪ੍ਰੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਜਲੰਧਰ, ਦੀਪਸ਼ਿਖਾ ਸ਼ਰਮਾ ਨੂੰ ਮੁੱਖ ਪ੍ਰਸ਼ਾਸਕ ਘਰੇਲੂ ਅਤੇ ਸ਼ਹਿਰੀ ਵਿਕਾਸ ਵਿਭਾਗ ਜਲੰਧਰ, ਸੰਦੀਪ ਰਿਸ਼ੀ ਨੂੰ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਗੁਲਪ੍ਰੀਤ ਸਿੰਘ ਔਲਖ ਨੂੰ ਵਧੀਕ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ, ਅਮਰਪ੍ਰੀਤ ਕੌਰ ਸੰਧੂ ਨੂੰ ਵਧੀਕ ਡਿਪਟੀ ਕਮਿਸ਼ਨਰ ਮੋਗਾ (ਸ਼ਹਿਰੀ ਵਿਕਾਸ), ਸਾਗਰ ਸੇਤੀਆ ਨੂੰ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ (ਜਨਰਲ) ਅਤੇ ਅਕਾਸ਼ ਬਾਂਸਲ ਨੂੰ ਐੱਸਡੀਐੱਮ ਅਬੋਹਰ ਨਿਯੁਕਤ ਕੀਤਾ ਹੈ।