ਜੋਗਿੰਦਰ ਸਿੰਘ ਮਾਨ
ਮਾਨਸਾ 17 ਸਤੰਬਰ
ਅੱਜ ਡੀਸੀ ਦਫਤਰ ਦੇ ਬਾਹਰ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਾਨਸਾ ਵਿਖੇ ਸਮੁੱਚੇ ਮੁਲਾਜ਼ਮ ਵਰਗ ਵੱਲੋਂ ਦੂਜੇ ਦਿਨ ਵੀ ਕਨਵੀਨਰ ਰਾਜ ਕੁਮਾਰ ਰੰਗਾਂ ਦੀ ਪ੍ਰਧਾਨਗੀ ਹੇਠ ਭੁੱਖ ਹੜਤਾਲ ਜਾਰੀ ਰੱਖੀ ਗਈ। ਭੁੱਖ ਹੜਤਾਲੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ। ਧਰਨਾਕਾਰੀਆਂ ਨੇ ਮੁੜ ਦੁਹਰਾਇਆ ਕਿ ਪੰਜਾਬ ਦੇ ਮੁਲਾਜ਼ਮ 16 ਤੋਂ 30 ਸਤੰਬਰ ਤੱਕ ਲੜੀਵਾਰ ਭੁੱਖ ਹੜਤਾਲ ਜਾਰੀ ਰੱਖਣਗੇ ਅਤੇ ਜੇ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 19 ਅਕਤੂਬਰ ਤੋਂ ਜੇਲ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਅੱਜ ਭੁੱਖ ਹੜਤਾਲ ਵਿੱਚ ਬੈਠਣ ਵਾਲਿਆਂ ਵਿੱਚ ਜਗਦੀਸ਼ ਰਾਏ, ਲਕਸਵੀਰ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ, ਗੁਰਨਾਮ ਸਿੰਘ ਕੋਟਲੀ, ਕਰਨਪਾਲ, ਬਲਵਿੰਦਰ ਸਿੰਘ ਪ੍ਰਧਾਨ ਨਹਿਰੀ ਵਿਭਾਗ, ਬੀਰਾ ਸਿੰਘ, ਪਵਨ ਕੁਮਾਰ, ਕਰਤਾਰ ਸਿੰਘ ਬਿਜਲੀ ਬੋਰਡ, ਜਗਸੀਰ ਸਿੰਘ, ਮਹਿੰਦਰ ਸਿੰਘ, ਹਰੀ ਸਿੰਘ, ਸੋਮ ਬਹਾਦਰ, ਸੱਤਦੇਵ ਬਿਜਲੀ ਬੋਰਡ ਸਨ।