ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

​ਪੰਜਾਬ ਵਿਧਾਨ ਸਭਾ ਨੇ ਬਾਗ਼ੀ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੋਂ ਸਪਸ਼ਟੀਕਰਨ ਮੰਗਿਆ

ਅਕਾਲੀ ਵਿਧਾਇਕ ਦੀ ‘ਆਪ’ ਦੇ ਉਪ ਪ੍ਰਧਾਨ ਵਜੋਂ ਨਿਯੁਕਤੀ ਦਾ ਮਾਮਲਾ
Advertisement

ਰੁਚਿਕਾ ਐੱਮ.ਖੰਨਾ

ਚੰਡੀਗੜ੍ਹ, 1 ਜੂਨ

Advertisement

Appointment as AAP vice president ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਆਮ ਆਦਮੀ ਪਾਰਟੀ ਦਾ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਪੰਜਾਬ ਵਿਧਾਨ ਸਭਾ ਨੇ ਵਿਧਾਇਕ ਨੂੰ 29 ਜੁਲਾਈ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਐਡਵੋਕੇਟ ਐੱਚਸੀ ਅਰੋੜਾ ਵੱਲੋਂ ਦਾਇਰ ਪਟੀਸ਼ਨ ’ਤੇ ਵਿਧਾਇਕ ਕੋਲੋਂ ਸਪਸ਼ਟੀਕਰਨ ਮੰਗਿਆ ਗਿਆ ਹੈ। ਅਰੋੜਾ ਨੇ ਪਟੀਸ਼ਨ ਵਿਚ ਡਾ. ਸੁੱਖੀ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ।

ਈਐੱਨਟੀ ਮਾਹਰ ਡਾ. ਸੁੱਖੀ ਪਹਿਲੀ ਵਾਰ 2017 ਵਿੱਚ ਬੰਗਾ ਤੋਂ ਵਿਧਾਇਕ ਚੁਣੇ ਗਏ ਸਨ ਅਤੇ 2022 ਵਿੱਚ ਮੁੜ ਚੁਣੇ ਗਏ। ਹਾਲਾਂਕਿ, ਉਹ ਪਿਛਲੇ ਸਾਲ ਅਗਸਤ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਪਰਸਨ ਬਣਾਇਆ ਗਿਆ ਅਤੇ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ।

ਲੰਘੇ ਦਿਨ ‘ਆਪ’ ਦੇ ਉਪ ਪ੍ਰਧਾਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੇ ਸਿਆਸੀ ਹਲਚਲ ਮਚਾ ਦਿੱਤੀ ਸੀ, ਕਿਉਂਕਿ ਉਹ ਅਜੇ ਵੀ ਅਕਾਲੀ ਦਲ ਦੇ ਵਿਧਾਇਕ ਹਨ। ਡਾ. ਸੁੱਖੀ ਵਿਰੁੱਧ ਪਟੀਸ਼ਨ ਦੀ ਸਥਿਤੀ ਬਾਰੇ ਪੁੱਛੇ ਜਾਣ ’ਤੇ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਉਂਕਿ ਡਾ. ਸੁੱਖੀ ਪੰਜਾਬ ਵਿਧਾਨ ਸਭਾ ਦੇ ਮੈਂਬਰ ਹਨ, ਇਸ ਲਈ ਉਨ੍ਹਾਂ ਨੂੰ 29 ਜੁਲਾਈ ਨੂੰ ਆਪਣਾ ਜਵਾਬ ਦੇਣ ਲਈ ਕਿਹਾ ਗਿਆ ਹੈ।

Advertisement
Show comments