DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab vigilance raid: ASI ਅਤੇ SHO ਦਾ ਰੀਡਰ 1 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Punjab News: ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ ਬਠਿੰਡਾ ਵਿਖੇ ਦਰਜ ਕੇਸ ਸਬੰਧੀ ਮੰਗੀ ਸੀ ਰਿਸ਼ਵਤ

  • fb
  • twitter
  • whatsapp
  • whatsapp
Advertisement

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਸਦਰ ਦੇ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ ਐੱਸਐੱਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਮੁਲਜ਼ਮ ਏਐੱਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 1 ਲੱਖ ਰੁਪਏ ਰਿਸ਼ਵਤ ਮੰਗੀ ।

Advertisement

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

Advertisement

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਐੱਸਏਐੱਸ ਨਗਰ ਵਿਖੇ ਇਨ੍ਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
×