DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Weather Alert: ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ

ਕਿਸਾਨਾਂ ਨੂੰ ਮੌਸਮ ਦੀਆਂ ਤਾਜ਼ਾ ਚਿਤਾਵਨੀਆਂ ’ਤੇ ਨਜ਼ਰ ਰੱਖ ਕੇ ਖੇਤੀਬਾੜੀ ਕਾਰਜਾਂ ਦੀ ਯੋਜਨਾ ਬਣਾਉਣ ਦੀ ਦਿਤੀ ਗਈ ਹੈ ਸਲਾਹ

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ: ਰਵੀ
Advertisement

ਪੰਜਾਬ ਦੇ ਕਈ ਹਿੱਸਿਆਂ ਵਿੱਚ 20 ਤੋਂ 24 ਅਗਸਤ ਤੱਕ ਮੌਸਮ ’ਚ ਤਬਦੀਲੀ ਦੇ ਨਾਲ ਹਲਕੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ 20 ਤੇ 22 ਅਗਸਤ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੌਸਮ ਦੀਆਂ ਤਾਜ਼ਾ ਚਿਤਾਵਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਕਾਰਜਾਂ ਦੀ ਯੋਜਨਾ ਬਣਾਉਣ ਅਤੇ ਖੇਤਾਂ ਵਿੱਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬਠਿੰਡਾ ਦੀ ਮੌਸਮ ਵਿਗਿਆਨੀ ਡਾ. ਜਤਿੰਦਰ ਕੌਰ ਵੱਲੋਂ ਜਾਰੀ ਮੌਸਮ ਬੁਲੇਟਿਨ ਮੁਤਾਬਕ ਬਠਿੰਡਾ ਸਮੇਤ ਦੱਖਣ-ਪੱਛਮੀ ਪੰਜਾਬ ਵਿੱਚ 20 ਤੋਂ 24 ਅਗਸਤ ਤੱਕ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਬਠਿੰਡਾ ਵਿੱਚ ਬੱਦਲਵਾਈ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਜਾਂ ਗਰਜ-ਚਮਕ ਨਾਲ ਕਿਨ-ਮਿਣ ਹੋ ਸਕਦੀ ਹੈ। ਉੱਥੇ ਹੀ ਉੱਤਰੀ ਅਤੇ ਕੇਂਦਰੀ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ 20 ਅਤੇ 22 ਅਗਸਤ ਨੂੰ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ।

Advertisement

ਮੌਸਮ ਵਿੱਚ ਤਬਦੀਲੀ ਨਾਲ ਜਿੱਥੇ ਮੀਂਹ ਕਾਰਨ ਫ਼ਸਲਾਂ ਲਈ ਸਿੰਚਾਈ ਤੋਂ ਬੱਚਤ ਹੋ ਸਕਦੀ ਹੈ, ਉੱਥੇ ਭਾਰੀ ਮੀਂਹ ਵਾਲੇ ਖੇਤਰਾਂ ਵਿੱਚ ਖੇਤਾਂ 'ਚ ਪਾਣੀ ਖੜ੍ਹਾ ਹੋਣ ਕਾਰਨ ਫ਼ਸਲਾਂ ਨੂੰ ਨੁਕਸਾਨ ਦਾ ਖ਼ਤਰਾ ਵੀ ਬਣਿਆ ਰਹਿ ਸਕਦਾ ਹੈ। ਇਸ ਲਈ ਨਰਮੇ ਦੀ ਫ਼ਸਲ ਵਿੱਚ ਮੀਂਹ ਤੋਂ ਬਾਅਦ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਲੋੜ ਅਨੁਸਾਰ ਨਿਕਾਸੀ ਦਾ ਪ੍ਰਬੰਧ ਕਰਨ ਦੀ ਸਲਾਹ ਦਿੱਤੀ ਗਈ ਹੈ।

Advertisement

ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਸਾਨਾਂ ਨੂੰ ਨਾਈਟਰੋਜਨ ਵਾਲੀ ਖਾਦ ਮੀਂਹ ਤੋਂ ਠੀਕ ਪਹਿਲਾਂ ਨਾ ਪਾਉਣ ਅਤੇ ਮੌਸਮ ਸਾਫ਼ ਹੋਣ ਉਪਰੰਤ ਹੀ ਖਾਦ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਗਰਜ-ਚਮਕ ਅਤੇ ਭਾਰੀ ਮੀਂਹ ਦੌਰਾਨ ਪਸ਼ੂਆਂ ਨੂੰ ਸੁਰੱਖਿਅਤ ਤੇ ਸੁੱਕੀ ਥਾਂ ’ਤੇ ਰੱਖਣ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।

Advertisement
×