DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab weather: ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤੇ

ਮੀਂਹ ਕਾਰਨ ਖੇਤਾਂ ’ਚ ਖਡ਼੍ਹੀ ਅਤੇ ਮੰਡੀਆਂ ’ਚ ਪਈ ਝੋਨੇ ਦੀ ਫਸਲ ਭਿੱਜੀ; ਤਾਪਮਾਨ 6 ਤੋਂ 7 ਡਿਗਰੀ ਹੇਠਾਂ ਡਿੱਗਿਆ

  • fb
  • twitter
  • whatsapp
  • whatsapp
featured-img featured-img
ਜਲੰਧਰ ਦੀ ਅਨਾਜ ਮੰਡੀ ’ਚ ਫਸਲ ਨੂੰ ਮੀਂਹ ਤੋਂ ਬਚਾਉਂਦਾ ਹੋਇਆ ਮਜ਼ਦੂਰ। -ਫੋਟੋ: ਸਰਬਜੀਤ ਸਿੰਘ
Advertisement
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੌਸਮ ਦਾ ਮਿਜ਼ਾਜ ਇਕਦਮ ਬਦਲ ਗਿਆ। ਠੰਢੀਆਂ ਹਵਾਵਾਂ ਚੱਲਣ ਤੋਂ ਬਾਅਦ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਹਲਕਾ ਤੇ ਦਰਮਿਆਨਾ ਮੀਂਹ ਪਿਆ। ਮੀਂਹ ਕਰ ਕੇ ਤਾਪਮਾਨ ਵਿੱਚ ਭਾਰੀ ਨਿਘਾਰ ਦਰਜ ਕੀਤਾ ਗਿਆ। ਇਸ ਮੀਂਹ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ, ਕਿਉਂਕਿ ਕੁਝ ਕਿਸਾਨਾਂ ਦੀ ਝੋਨੇ ਦੀ ਫਸਲ ਖੇਤਾਂ ’ਚ ਪੱਕੀ ਖੜ੍ਹੀ ਹੈ ਤਾਂ ਕੁਝ ਕੁ ਕਿਸਾਨਾਂ ਦੀ ਫਸਲ ਮੰਡੀਆਂ ’ਚ ਪਹੁੰਚ ਚੁੱਕੀ ਹੈ। ਅਜਿਹੇ ਵਿੱਚ ਪੈ ਰਿਹਾ ਮੀਂਹ ਤੇ ਤੇਜ਼ ਹਵਾਵਾਂ ਕਰ ਕੇ ਝੋਨੇ ਦੇ ਝਾੜ ’ਤੇ ਵੀ ਅਸਰ ਪੈ ਸਕਦਾ ਹੈ। ਉੱਧਰ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚ ਚੁੱਕੀ ਝੋਨੇ ਦੀ ਫਸਲ ਵੀ ਭਿੱਜ ਗਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅਗਲੇ ਚਾਰ-ਪੰਜ ਦਿਨ ਮੌਸਮ ਸਾਫ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਦੂਜੇ ਪਾਸੇ, ਅੱਜ ਪਏ ਮੀਂਹ ਨਾਲ ਆਮ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ। ਇਸ ਸਮੇਂ ਝੋਨੇ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ। ਅਜਿਹੇ ਵਿੱਚ ਚੱਲੀਆਂ ਤੇਜ਼ ਹਵਾਵਾਂ ਦੇ ਨਾਲ ਪਏ ਮੀਂਹ ਕਰ ਕੇ ਕਿਸਾਨਾਂ ਦੀ ਝੋਨੇ ਦੀ ਫਸਲ ਖੇਤਾਂ ਵਿੱਚ ਵਿਛਣ ਦੀਆਂ ਖ਼ਬਰਾਂ ਮਿਲੀਆਂ ਹਨ। ਅੱਜ ਪੰਜਾਬ ਦੇ ਪਟਿਆਲਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੁਹਾਲੀ, ਪਠਾਨਕੋਟ, ਰੂਪਨਗਰ, ਕਪੂਰਥਲਾ ਤੇ ਹੋਰਨਾਂ ਕਈ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਮੀਂਹ ਕਰ ਕੇ ਤਾਪਮਾਨ ’ਚ 6 ਤੋਂ 7 ਡਿਗਰੀ ਸੈਲਸੀਅਸ ਤੱਕ ਦਾ ਨਿਘਾਰ ਦਰਜ ਕੀਤਾ ਗਿਆ ਹੈ। ਅੱਜ ਮੁਹਾਲੀ ਤੇ ਚੰਡੀਗੜ੍ਹ ਸ਼ਹਿਰ ਦਿਨ ਸਮੇਂ ਸਭ ਤੋਂ ਠੰਢੇ ਰਹੇੇ। ਇੱਥੇ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਬਾਕੀ ਸ਼ਹਿਰਾਂ ਵਿੱਚ ਤਾਪਮਾਨ 26 ਤੋਂ 30 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ।

Advertisement

Advertisement

ਹੁਸ਼ਿਆਰਪੁਰ, ਜਲੰਧਰ ਤੇ ਪਟਿਆਲਾ ’ਚ ਭਾਰੀ ਮੀਂਹ ਪਿਆ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਹੁਸ਼ਿਆਰਪੁਰ, ਜਲੰਧਰ ਤੇ ਪਟਿਆਲਾ ਵਿੱਚ ਸਭ ਤੋਂ ਵੱਧ ਮੀਂਹ ਪਿਆ। ਇਸ ਦੌਰਾਨ ਹੁਸ਼ਿਆਰਪੁਰ ਵਿੱਚ 70 ਮਿਲੀ ਮੀਟਰ, ਜਲੰਧਰ ਵਿੱਚ 26.5 ਐੱਮ ਐੱਮ, ਪਟਿਆਲਾ ਵਿੱਚ 19.2, ਚੰਡੀਗੜ੍ਹ ’ਚ 9.4, ਲੁਧਿਆਣਾ ਵਿੱਚ 2, ਮੁਹਾਲੀ ’ਚ 7.5, ਪਠਾਨਕੋਟ ’ਚ 3.5, ਰੂਪਨਗਰ, ਸੰਗਰੂਰ ਤੇ ਕਪੂਰਥਲਾ ਵਿੱਚ 0.5 ਐੱਮ ਐੱਮ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿੱਚ ਕਿਣ-ਮਿਣ ਹੋਈ।

Advertisement
×