Punjab weather ਸ਼ੁਤਰਾਣਾ ਤੇ ਆਸ ਪਾਸ ਦੇ ਪਿੰਡਾਂ ਵਿੱਚ ਗੜੇਮਾਰੀ ਕਰਕੇ ਕਣਕ ਦੀ ਫ਼ਸਲ ਡਿੱਗੀ, ਸਬਜ਼ੀਆਂ ਨੂੰ ਵੀ ਨੁਕਸਾਨ
ਕਿਸਾਨਾਂ ਨੇ ਕਣਕ ਦਾ ਝਾੜ ਘਟਣ ਦੀ ਸੰਭਾਵਨਾ ਜਤਾਈ
Advertisement
ਗੁਰਨਾਮ ਸਿੰਘ ਚੌਹਾਨ
ਪਾਤੜਾਂ, 20 ਫਰਵਰੀ
Advertisement
ਇਥੇ ਸ਼ੁਤਰਾਣਾ ਤੇ ਨੇੜਲੇ ਪਿੰਡਾਂ ਵਿਚ ਸ਼ਾਮੀਂ 7 ਵਜੇ ਦੇ ਕਰੀਬ ਹੋਈ ਗੜੇਮਾਰੀ ਨਾਲ ਫ਼ਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਗੜੇਮਾਰੀ ਨਾਲ ਸਬਜ਼ੀਆਂ ਅਤੇ ਹੋਰ ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ ਹੈ।
ਲਗਾਤਾਰ ਦੋ ਦਿਨ ਤੋਂ ਹੋ ਰਹੀ ਬੇਮੌਸਮੀ ਬਰਸਾਤ ਨਾਲ ਕਣਕ ਦੀ ਫ਼ਸਲ ਡਿੱਗ ਪਈ ਹੈ ਜਿਸ ਕਾਰਨ ਕਣਕ ਦਾ ਝਾੜ ਘੱਟ ਨਿਕਲਣ ਦੀਆਂ ਸੰਭਾਵਨਾਵਾਂ ਹਨ।
ਉਨ੍ਹਾਂ ਦੱਸਿਆ ਕਿ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਸਵੇਰ ਵੇਲੇ ਪਤਾ ਲੱਗ ਸਕੇਗਾ।
ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਹੈ ਕਿ ਪਹਿਲਾਂ ਤੋਂ ਹੀ ਕਿਸਾਨ ਕਰਜ਼ੇ ਹੇਠ ਦੱਬਿਆ ਪਿਆ ਹੈ, ਇਹ ਕੁਦਰਤੀ ਆਫਤ ਕਿਸਾਨਾਂ ਲਈ ਬੜੀ ਘਾਤਕ ਸਿੱਧ ਹੋਵੇਗੀ।
Advertisement
×