Punjab weather report: ਭਲਕੇ ਪੰਜਾਬ ’ਚ ਤੇਜ਼ ਹਨੇਰੀ, ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ
Punjab weather report: ਪੱਛਮੀ ਮੌਸਮੀ ਸਿਸਟਮ 11 ਜੂਨ ਨੂੰ ਦੁਪਹਿਰ ਬਾਅਦ ਉੱਤਰ ਭਾਰਤ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਸਕਦਾ ਹੈ, ਜਿਸ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਅਨੁਸਾਰ ਇਸ ਸਿਸਟਮ ਨਾਲ...
Advertisement
Punjab weather report: ਪੱਛਮੀ ਮੌਸਮੀ ਸਿਸਟਮ 11 ਜੂਨ ਨੂੰ ਦੁਪਹਿਰ ਬਾਅਦ ਉੱਤਰ ਭਾਰਤ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਸਕਦਾ ਹੈ, ਜਿਸ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਅਨੁਸਾਰ ਇਸ ਸਿਸਟਮ ਨਾਲ ਬੱਦਲਾਂ ਦਾ ਵਿਕਾਸ ਹੋਵੇਗਾ ਅਤੇ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ-ਮਿੱਟੀ ਵਾਲੀਆਂ ਹਨੇਰੀਆਂ, ਮੀਂਹ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ। ਜਿੱਥੇ ਹਵਾ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚੇਗੀ, ਉੱਥੇ ‘ਮਾਈਕਰੋਬਰਸਟ’ ਵਰਗੀਆਂ ਸਥਿਤੀਆਂ ਬਣਨ ਦੀ ਸੰਭਾਵਨਾ ਵੀ ਜਿਤਾਈ ਗਈ ਹੈ।
ਮੌਸਮੀ ਤਬਦੀਲੀ ਦਾ ਅਸਰ ਮਾਲਵਾ, ਮਾਝਾ, ਦੋਆਬਾ ਅਤੇ ਪੁਆਧ ਖੇਤਰ ਸਮੇਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੇਖਣ ਨੂੰ ਮਿਲ ਸਕਦਾ ਹੈ। 11 ਜੂਨ ਨੂੰ ਦੁਪਹਿਰ ਤੱਕ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਹਿਣ ਦੀ ਸੰਭਾਵਨਾ ਹੈ, ਪਰ ਮੀਂਹ ਅਤੇ ਹਨੇਰੀ ਦੀ ਆਮਦ ਨਾਲ ਪਾਰਾ ਘਟ ਕੇ 34-35 ਡਿਗਰੀ ਸੈਲਸੀਅਸ ਦੇ ਆਸ-ਪਾਸ ਆ ਸਕਦਾ ਹੈ। ਮਾਹਿਰਾਂ ਨੇ ਦੱਸਿਆ ਕਿ ਇਹ ਸਿਸਟਮ 11 ਅਤੇ 12 ਜੂਨ ਦੌਰਾਨ ਸਰਗਰਮ ਰਹੇਗਾ।
ਪਿਛਲੇ ਕੁੱਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਅਤੇ ਵਧੇ ਹੋਏ ਤਾਪਮਾਨ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਸੀ। ਮੌਸਮ ਦੇ ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਿਤਾਈ ਜਾ ਰਹੀ ਹੈ, ਹਾਲਾਂਕਿ ਤੇਜ਼ ਹਨੇਰੀ ਅਤੇ ਗੜੇਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
Advertisement
×
