ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਸਤੰਬਰ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਨਿਸ਼ਾਨੇਬਾਜ਼ੀ ਭਾਰਤ ਦੀ ਅਹਿਮ ਖੇਡ ਬਣ ਗਈ ਹੈ ਅਤੇ ਦੇਸ਼ ਇਸ ਖੇਡ ਵਿੱਚ ਵਿਸ਼ਵ ਸ਼ਕਤੀ ਵਜੋਂ ਉਭਰਿਆ ਹੈ। ਉਨ੍ਹਾਂ ਨੇ ਇਹ ਪ੍ਰਗਟਾਵਾ ਐਤਵਾਰ ਦੇਰ ਸ਼ਾਮ ਇੱਥੇ ਨਿਸ਼ਾਨੇਬਾਜ਼ਾਂ ਦੇ ਸਨਮਾਨ ਸਮਾਰੋਹ ਦੌਰਾਨ ਕੀਤਾ। ਸਮਾਰੋਹ ਸਮਾਗਮ ਦੌਰਾਨ ਖੇਡ ਮੰਤਰੀ ਨੇ ਅੰਜੁਮ ਮੌਦਗਿਲ ਸਮੇਤ ਦੇਸ਼ ਦੇ ਨਾਮੀ ਨਿਸ਼ਾਨੇਬਾਜ਼ਾਂ ਗੌਰੀ, ਅਜਿਤੇਸ਼ ਕੌਸ਼ਲ, ਵਿਜੈਵੀਰ ਸਿੱਧੂ, ਉਦੈਵੀਰ ਸਿੱਧੂ, ਵਿਸ਼ਵਜੀਤ ਸਿੰਘ, ਸਿਫ਼ਤ ਕੌਰ, ਉਨੀਸ਼, ਸ਼ਿਖਾ ਚੌਧਰੀ, ਨੈਣਾ ਵਰਮਾ, ਸੋਮਿਲ ਚੌਧਰੀ, ਦਿਵੇਸ਼ ਵਰਮਾ, ਦੇਵਾਂਸ਼ ਤੇ ਮਨਰਾਜ ਅਤੇ ਕੋਚ ਦੀਪਾਲੀ ਦੇਸ਼ਪਾਂਡੇ ਸਣੇ ਪਰਵੀਨ ਵਰਮਾ, ਸੁਮੀਤ ਸੋਨੀ, ਅਮਿਤ ਸੂਦ, ਸਾਜਨ ਸ਼ਰਮਾ, ਅਸ਼ਵਨੀ ਸ਼ਰਮਾ ਦਾ ਸਨਮਾਨ ਕੀਤਾ।