ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ
ਜੈਪੁਰ ’ਚ ਵਧੀਕ ਮੁੱਖ ਸਕੱਤਰ ਨੇ ਹਾਸਲ ਕੀਤਾ ਐਵਾਰਡ
Advertisement
ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ। ਇਹ ਪੁਰਸਕਾਰ ਪੰਜਾਬ ਸੂਚਨਾ ਤਕਨੀਕ ਵਿਭਾਗ ਦੇ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਜੈਪੁਰ (ਰਾਜਸਥਾਨ) ਵਿੱਚ ਕਰਵਾਏ ਗਏ ਇੱਕ ਸਮਾਰੋਹ ਵਿੱਚ ਹਾਸਲ ਕੀਤਾ ਗਿਆ। ਇਹ ਸਨਮਾਨ ਸੁਚੱਜੇ ਪ੍ਰਸ਼ਾਸਨ ਪ੍ਰਬੰਧਾਂ ਲਈ ਤਕਨਾਲੋਜੀ ਦੀ ਵਰਤੋਂ ਕਾਰਨ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਤਕਨਾਲੋਜੀ ਸਭਾ ਇੱਕ ਪ੍ਰਮੁੱਖ ਈ-ਗਵਰਨੈਂਸ ਪਲੇਟਫਾਰਮ ਹੈ ਜੋ ਦੇਸ਼ ਭਰ ਦੇ ਸਰਕਾਰੀ ਖੇਤਰ ਨਾਲ ਸਬੰਧਤ ਉੱਘੇ ਆਈਸੀਟੀ ਪੇਸ਼ੇਵਰਾਂ ਅਤੇ ਨੀਤੀ ਘਾੜਿਆਂ ਨੂੰ ਇੱਕ ਮੰਚ ਉੱਤੇ ਲਿਆ ਕੇ ਜਾਣਕਾਰੀ ਦੇ ਆਦਾਨ-ਪ੍ਰਦਾਨ, ਉੱਨਤ ਤਕਨੀਕੀ ਪਹਿਲਕਦਮੀਆਂ ਅਤੇ ਡਿਜੀਟਲ ਗਵਰਨੈਂਸ ਵਿੱਚ ਦੇਸ਼ ਦੇ ਭਵਿੱਖ ’ਤੇ ਵਿਚਾਰ-ਵਟਾਂਦਰੇ ਦੀ ਸਹੂਲਤ ਪ੍ਰਦਾਨ ਕਰਦਾ ਹੈ।
Advertisement
Advertisement
×