ਚੰਡੀਗੜ੍ਹ (ਟਨਸ): ਗੁਜਰਾਤ ਵਿਖੇ ਅੱਜ ਸਮਾਪਤ ਹੋਈਆਂ 36ਵੀਆਂ ਕੌਮੀ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇੱਕ ਸੋਨ ਤਗ਼ਮਾ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਗ਼ਮੇ ਜਿੱਤੇ ਹਨ। ਪੰਜਾਬ ਨੇ ਕੌਮੀ ਖੇਡਾਂ ਵਿੱਚ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਗ਼ਮਿਆਂ ਸਮੇਤ ਕੁੱਲ 76 ਤਗ਼ਮੇ ਜਿੱਤੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਫੈਸਲੇ ਤਹਿਤ ਜਲਦ ਹੀ ਕੌਮੀ ਤਗ਼ਮਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ।