ਦਫ਼ਤਰਾਂ ਵਿੱਚ ਪੰਜਾਬੀ ਐਕਟ ਦੀ ਹੋ ਰਹੀ ਹੈ ਉਲੰਘਣਾ: ਜ਼ਫ਼ਰ
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਪੰਜਾਬ ਦੇ ਮੁੱਖ ਸਕੱਤਰ ਪ੍ਰਸੋਨਲ ਵਿਭਾਗ ਕੇ ਏ ਪੀ ਸਿਨਾਹ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਪੰਜਾਬੀ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਬਾਰੇ ਕਿਹਾ ਗਿਆ...
Advertisement
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਪੰਜਾਬ ਦੇ ਮੁੱਖ ਸਕੱਤਰ ਪ੍ਰਸੋਨਲ ਵਿਭਾਗ ਕੇ ਏ ਪੀ ਸਿਨਾਹ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਪੰਜਾਬੀ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਬਾਰੇ ਕਿਹਾ ਗਿਆ ਹੈ। ਇਸ ਪੱਤਰ ਵਿੱਚ ਖ਼ਾਸ ਕਰਕੇ ਪਟਿਆਲਾ ਦੇ ਡੀ ਸੀ ਬਾਰੇ ਵੀ ਜ਼ਿਕਰ ਕੀਤਾ ਗਿਆ ਹੈ। ਜ਼ਫ਼ਰ ਨੇ ਮੁੱਖ ਸਕੱਤਰ ਸਿਨਾਹ ਨੂੰ ਕਿਹਾ ਹੈ,‘‘ਤੁਹਾਨੂੰ ਵਾਰ-ਵਾਰ ਯਾਦ ਕਰਾਉਣਾ ਪੈ ਰਿਹਾ ਹੈ, ਰਾਜ ਸਰਕਾਰ ਦਾ ਕੰਮ-ਕਾਜ ਵਿਧੀ ਦੁਆਰਾ ਸਥਾਪਿਤ ਕਾਨੂੰਨ ਅਨੁਸਾਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਹੋਣਾ ਚਾਹੀਦਾ ਹੈ, ਪ੍ਰੰਤੂ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਤੁਹਾਡੇ ਦਫ਼ਤਰ ਵੱਲੋਂ ਜਾਰੀ ਕੀਤਾ ਪੱਤਰ 22 ਦਸੰਬਰ 2025 ਨੂੰ ਪ੍ਰਾਪਤ ਹੋਇਆ ਹੈ, ਜਿਹੜਾ ਕਿ ਪੰਜਾਬੀ ਭਾਸ਼ਾ ਵਿੱਚ ਨਾ ਹੋਣ ਕਰਕੇ ਸਬੰਧਿਤ ਕਾਨੂੰਨ ਦੀ ਉਲੰਘਣਾ ਨੂੰ ਦਰਸਾਉਂਦਾ ਹੈ।’’
Advertisement
Advertisement
×

