ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਰਿਸ ਓਲੰਪਿਕਸ ’ਚ ਹਿੱਸਾ ਲੈਣ ਵਾਲੇ ਹਰ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 13 ਜੂਨ ਪੰਜਾਬ ਸਰਕਾਰ ਨੇ ਅਗਲੇ ਮਹੀਨੇ ਪੈਰਿਸ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀ ਨੂੰ ਨਵੀਂ ਖੇਡ ਨੀਤੀ ਅਨੁਸਾਰ 15-15 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ ਜਦੋਂ ਕਿ ਓਲੰਪਿਕਸ ਵਿੱਚ...
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 13 ਜੂਨ

Advertisement

ਪੰਜਾਬ ਸਰਕਾਰ ਨੇ ਅਗਲੇ ਮਹੀਨੇ ਪੈਰਿਸ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀ ਨੂੰ ਨਵੀਂ ਖੇਡ ਨੀਤੀ ਅਨੁਸਾਰ 15-15 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ ਜਦੋਂ ਕਿ ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਗਮਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖੀ ਹੈ।

ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕਰਦਿਆਂ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਜਲਦ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦੋਂ ਕਿ ਹਾਕੀ, ਨਿਸ਼ਾਨੇਬਾਜ਼ੀ ਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਹੋਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਗਮੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ।

ਖੇਡ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਹੈ, ਜੋ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ’ਤੇ ਰੁਕਿਆ ਹੋਇਆ ਹੈ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement
Tags :
gamesGovt Of PunjabOlympicsParis OlympicsPunjab Olympics players
Show comments