ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਨੇਡਾ ਵਿੱਚ ਪੰਜਾਬੀ ਪੁਸਤਕਾਂ ਦਾ ਮੇਲਾ ਭਾਰੀ ਉਤਸ਼ਾਹ ਨਾਲ ਅਰੰਭ

ਪੁਸਤਕ ਪ੍ਰੇਮੀਆਂ ਲਈ ਦੋ ਹਫ਼ਤੇ ਪ੍ਰਦਰਸ਼ਨੀ ਰਹੇਗੀ ਜਾਰੀ
Advertisement

 

ਕੈਨੇਡਾ ਦੇ ਬਰੈਪਟਨ ਸਿਟੀ ਵਿਚ ਚੇਤਨਾ ਪ੍ਰਕਾਸ਼ਨ ਵੱਲੋਂ ਪੰਜਾਬੀ ਪੁਸਤਕਾਂ ਦਾ ਪ੍ਰਦਰਸ਼ਨੀ ਮੇਲਾ ਲਗਾਇਆ ਗਿਆ ਹੈ, ਜਿਸ ਵਿਚ ਪੰਜ ਸੌ ਨਵੇਂ ਟਾਈਟਲ ਸ਼ਾਮਲ ਕੀਤੇ ਗਏ ਹਨ। ਪ੍ਰਦਰਸ਼ਨੀ ਦੇ ਅਗਾਜ਼ ਮੌਕੇ ਕੈਨੇਡਾ ਵਸਦੇ ਪੰਜਾਬੀਆਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਕਿਤਾਬਾਂ ਖਰੀਦਣ ਵਿਚ ਪਹਿਲ ਕੀਤੀ। ਇਸ ਮੌਕੇ ਕਮਿਉਨਿਸਟ ਲਹਿਰ ਦੇ ਸਿਰਕੱਢ ਆਗੂ ਪ੍ਰੋਫ਼ੈਸਰ ਜਗੀਰ ਸਿੰਘ ਕਾਹਲੋਂ ਨੇ ਕਿਹਾ ਕਿ ਕਿਤਾਬਾਂ ਹੀ ਮਹਾਨ ਮਨੁੱਖੀ ਗਿਆਨ ਮਈ ਤਰੰਗਾਂ ਨੂੰ ਸ਼ਬਦਾਂ ਵਿਚ ਉਕੇਰ ਕੇ ਸਾਡੇ ਸਮਾਜ ਅੱਗੇ ਪੜਨ ਲਈ ਪਰੋਸਦੀਆਂ ਹਨ।

Advertisement

ਕਾਹਲੋਂ ਨੇ ਕਿਹਾ ਕਿ ਚੇਤਨਾ ਪ੍ਰਕਾਸ਼ਨ ਦੇ ਮਾਲਕ ਸ਼ਤੀਸ਼ ਗੁਲਾਟੀ ਵਧਾਈ ਦੇ ਪਾਤਰ ਹਨ ਜੋ ਹਰ ਸਾਲ ਪੰਜਾਬ ਤੋ ਇੱਥੇ ਪਹੁੰਚ ਕੇ ਪ੍ਰਦਰਸ਼ਨੀ ਲਗਾਉਂਦੇ ਹਨ ਅਤੇ ਪੰਜਾਬੀਆਂ ਦੇ ਗਿਆਨ ਦਾ ਦਾਇਰਾ ਵਧਾਉਣ ਵਿੱਚ ਯੋਗਦਾਨ ਪਾਉਂਦੇ ਹਨ

ਵਿਸ਼ਵ ਪੰਜਾਬੀ ਸਭਾ ਦੇ ਪ੍ਰਧਾਨ ਡਾ ਦਲਵੀਰ ਕਥੂਰੀਆ ਨੇ ਕਿਹਾ ਕੈਨੇਡਾ ਵਿੱਚ ਪੁਸਤਕ ਮੇਲੇ ਲੱਗਣੇ ਇਸ ਲਈ ਵੀ ਜ਼ਰੂਰੀ ਹਨ ਕਿ ਪੰਜਾਬੀਆਂ ਨੂੰ ਭਾਸ਼ਾ ਤੇ ਵਿਰਾਸਤ ਨਾਲ ਜੋੜ ਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਸਾਹਮਣੇ ਅਸੀਂ ਮੰਗ ਉਠਾ ਰਹੇ ਹਾਂ ਕਿ ਸਕੂਲਾਂ ਵਿੱਚ ਪੰਜਾਬੀ ਪੜਾਏ ਜਾਣ ਦੇ ਪ੍ਰਬੰਧ ਕੀਤੇ ਜਾਣ

ਇਸ ਮੌਕੇ ਨਾਟਕਕਾਰ ਬਲਜਿੰਦਰ ਲੇਲਨਾ ਅਤੇ ਵਿਸ਼ਵ ਪੰਜਾਬੀ ਸਭਾ ਦੇ ਪੰਜਾਬ ਚੈਪਟਰ ਦੀ ਪ੍ਰਧਾਨ ਬਲਵੀਰ ਕੌਰ ਰਾਏਕੋਟੀ ਨੇ ਕਿਹਾ ਕਿ ਕਿਤਾਬਾਂ ਸਾਡੀ ਸਭਿਆਚਾਰਕ ਪਛਾਣ ਨੂੰ ਕਾਇਮ ਰੱਖਣ ਵਿੱਚ ਸਹਾਈ ਹਨ ਅਤੇ ਹਰ ਪੰਜਾਬੀ ਆਪਣੇ ਘਰ ਵਿੱਚ ਲਾਇਬ੍ਰੇਰੀ ਬਣਾਉਣੀ ਚਾਹੀਦੀ ਹੈ।

ਇਸ ਮੌਕੇ ਲੇਖਕ ਮੱਖਣ ਕੋਹਾੜ ਗੁਰਦਾਸਪੁਰ, ਡਾ. ਦਰਸ਼ਨਦੀਪ ਸਰਬਜੀਤ ਕੌਰ, ਰਾਜਿੰਦਰ ਸਿੰਘ ਨਾਟਕਕਾਰ, ਨਾਹਰ ਸਿੰਘ ਔਜਲਾ, ਪ੍ਰਗਟ ਸਿੰਘ, ਬੱਗਾ ਹੀਰਾ ਸਿੰਘ, ਹੰਸਪਾਲ ਸਰਬਜੀਤ ਕੌਰ ਕੋਹਲੀ, ਪਰਮਜੀਤ ਵਿਰਦੀ ਆਦਿ ਨੇ ਕਿਤਾਬਾਂ ਬਾਰੇ ਵਿਚਾਰ ਸਾਂਝੇ ਕੀਤੇ

ਸ਼ਤੀਸ਼ ਗੁਲਾਟੀ ਨੇ ਪ੍ਰਦਰਸ਼ਨੀ ਵਿੱਚ ਆਏ ਲੋਕਾਂ ਦਾ ਧੰਨਵਾਦ ਕੀਤਾ।

Advertisement
Show comments