ਪੰਜਾਬੀ ਫਿਲਮ ਸਨਅਤ ਹੜ੍ਹ ਪੀੜਤਾਂ ਨਾਲ: ਕਰਮਜੀਤ ਅਨਮੋਲ
ਪੰਜਾਬੀ ਫਿਲਮਾਂ ਦੇ ਹਾਸਰਸ ਕਲਾਕਾਰ ਕਰਮਜੀਤ ਅਨਮੋਲ ਨੇ ਹੜ੍ਹ ਪ੍ਰਭਾਵਿੱਤ ਖੇਤਰ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ। ਉਨ੍ਹਾਂ ਆਪਣੀ ਟੀਮ ਨਾਲ ਘੋਨੇਵਾਲ ਧੁੱਸੀ ਬੰਨ੍ਹ ’ਚ ਪਾੜ ਨੂੰ ਦੇਖਿਆ ਅਤੇ ਗੁਰੂ ਕਾ ਬਾਗ ਕਾਰਸੇਵਾ ਵਾਲੇ ਬਾਬਾ ਸਤਨਾਮ ਸਿੰਘ ਨੂੰ ਮਿਲੇ। ਪੱਤਰਕਾਰਾਂ...
Advertisement
ਪੰਜਾਬੀ ਫਿਲਮਾਂ ਦੇ ਹਾਸਰਸ ਕਲਾਕਾਰ ਕਰਮਜੀਤ ਅਨਮੋਲ ਨੇ ਹੜ੍ਹ ਪ੍ਰਭਾਵਿੱਤ ਖੇਤਰ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ। ਉਨ੍ਹਾਂ ਆਪਣੀ ਟੀਮ ਨਾਲ ਘੋਨੇਵਾਲ ਧੁੱਸੀ ਬੰਨ੍ਹ ’ਚ ਪਾੜ ਨੂੰ ਦੇਖਿਆ ਅਤੇ ਗੁਰੂ ਕਾ ਬਾਗ ਕਾਰਸੇਵਾ ਵਾਲੇ ਬਾਬਾ ਸਤਨਾਮ ਸਿੰਘ ਨੂੰ ਮਿਲੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਕਰਮਜੀਤ ਅਨਮੋਲ ਨੇ ਦੱਸਿਆ ਕਿ ਪੰਜਾਬੀ ਫਿਲਮ ਇੰਡਸਟਰੀ ਹੜ੍ਹ ਪੀੜਤਾਂ ਨਾਲ ਡੱਟ ਕੇ ਖੜ੍ਹੀ ਹੈ। ਇਸ ਮੌਕੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਉਨ੍ਹਾਂ ਨੂੰ ਆਪਣੀਆਂ ਫਸਲਾਂ ਦੇ ਨੁਕਸਾਨ ਤੋਂ ਜਾਣੂ ਕਰਵਾਇਆ।
ਅਦਾਕਾਰ ਨੇ ਪੰਜਾਬੀ ਫਿਲਮ ਇੰਡਸਟਰੀ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਮੱਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਗਾਇਕਾਂ, ਅਦਾਕਾਰਾਂ ਸਮੇਤ ਹੋਰ ਕਲਾ ਖੇਤਰ ਨਾਲ ਜੁੜੇ ਲੋਕਾਂ ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਸਹਾਇਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਦਾ ਪਾਣੀ ਉਤਰ ਜਾਣ ਤੋਂ ਬਾਅਦ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਣਾ ਹੈ। ਅਨਮੋਲ ਨੇ ਕਾਰਸੇਵਾ ਵਾਲੇ ਬਾਬਾ ਸਤਨਾਮ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਧੁੱਸੀ ਬੰਨ੍ਹ ਨੂੰ ਭਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਵਡਿਆਈ ਕੀਤੀ।
Advertisement
Advertisement