DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੰਡ ਮਿੱਲਾਂ ’ਚ ਭਰਤੀ ਲਈ ਪੰਜਾਬੀ ਭਾਸ਼ਾ ਦੀ ਸ਼ਰਤ ਲਾਜ਼ਮੀ ਕਰਾਰ

ਭਾਸ਼ਾ ਵਿਭਾਗ ਦੇ ਡਾਇਰੈਕਟਰ ਵੱਲੋਂ ਸਹਿਕਾਰੀ ਖੰਡ ਮਿੱਲ ਦੇ ਐੱਮਡੀ ਨੂੰ ਪੱਤਰ ਲਿਖ ਕੇ ਹਦਾਇਤਾਂ ਜਾਰੀ
  • fb
  • twitter
  • whatsapp
  • whatsapp
Advertisement

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 6 ਜੂਨ

Advertisement

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਸਹਿਕਾਰੀ ਖੰਡ ਮਿੱਲ ਦੇ ਮੈਨੇਜਿੰਗ ਡਾਇਰੈਕਟਰ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਰਤੀ ਇਸ਼ਤਿਹਾਰ ਵਿੱਚ ਨਿਯੁਕਤੀ ਸਮੇਂ ਦਸਵੀਂ ਪੱਧਰ ਦੀ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕਰਨ ਅਤੇ ਭਵਿੱਖ ਵਿੱਚ ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਪੱਤਰ ਦਾ ਉਤਾਰਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ (ਸਿੱਖਿਆ ਸੈੱਲ) ਦੇ ਸਕੱਤਰ ਨੂੰ ਵੀ ਭੇਜਿਆ ਗਿਆ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲ ਦਫ਼ਤਰ ਨੇ 166 ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਵਿੱਚ ਕਿਹਾ ਹੈ ਕਿ ਉਮੀਦਵਾਰਾਂ ਨੂੰ ਦਸਵੀਂ ਪੱਧਰ ਤੱਕ ਪੰਜਾਬੀ ਭਾਸ਼ਾ ਪਾਸ ਕਰਨ ਦੀ ਪੂਰਵ ਸ਼ਰਤ ਤੋਂ ਬਿਨਾਂ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਹੋਵੇਗੀ ਅਤੇ ਉਮੀਦਵਾਰ ਤਿੰਨ ਸਾਲ ਦੀ ਪ੍ਰੋਬੇਸ਼ਨ ਮਿਆਦ ਦੌਰਾਨ ਪੰਜਾਬੀ ਭਾਸ਼ਾ ਪਾਸ ਕਰ ਸਕੇਗਾ।

ਇਸ ਭਰਤੀ ਵਿੱਚ ਪੰਜਾਬੀ ਭਾਸ਼ਾ ਦੇ ਵਿਸ਼ੇ ਨੂੰ ਲਾਜ਼ਮੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਸ਼ਾਈ ਨਜ਼ਰੀਏ ਤੋਂ ਇਹ ਚੋਣ ਪ੍ਰਕਿਰਿਆ ਗ਼ੈਰ ਕਾਨੂੰਨੀ ਹੈ। ਭਾਸ਼ਾ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਅਨੁਸਾਰ ਕੋਈ ਵਿਅਕਤੀ ਕਿਸੇ ਵੀ ਸੇਵਾ ਵਿੱਚ ਕਿਸੇ ਵੀ ਆਸਾਮੀ ’ਤੇ ਸਿੱਧੀ ਭਰਤੀ ਰਾਹੀਂ ਉਦੋਂ ਤੱਕ ਨਿਯੁਕਤ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਉਸ ਨੇ ਦਸਵੀਂ ਜਮਾਤ ਤੱਕ ਲਾਜ਼ਮੀ ਜਾਂ ਚੋਣਵੇਂ ਵਿਸ਼ੇ ਦੇ ਤੌਰ ’ਤੇ ਪੰਜਾਬੀ ਜਾਂ ਇਸ ਦੇ ਬਰਾਬਰ (ਸਟੈਂਡਰਡ) ਦਾ ਪੰਜਾਬੀ ਭਾਸ਼ਾ ਵਿੱਚ ਕੋਈ ਹੋਰ ਇਮਤਿਹਾਨ, ਜੋ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਨਿਰਧਾਰਿਤ ਕੀਤਾ ਗਿਆ ਹੋਵੇ, ਪਾਸ ਨਾ ਕੀਤਾ ਹੋਵੇ।

Advertisement
×