ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬੀ ਮਾਹ ਦੇ ਪ੍ਰੋਗਰਾਮ ਐਲਾਨੇ

ਪਹਿਲੀ ਨਵੰਬਰ ਨੂੰ ਹੋਵੇਗੀ ਸ਼ੁਰੂਆਤ
Advertisement

ਭਾਸ਼ਾ ਵਿਭਾਗ ਪੰਜਾਬ ਨੇ ਪੰਜਾਬੀ ਮਾਹ-2025 ਦੇ ਸਾਹਿਤਕ ਤੇ ਸੱਭਿਆਚਾਰਕ ਸਮਾਗਮਾਂ ਦੀ ਰੂਪ-ਰੇਖਾ ਦਾ ਐਲਾਨ ਕਰ ਦਿੱਤਾ ਹੈ। ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪੰਜਾਬੀ ਮਾਹ ਦਾ ਸੂਬਾ ਪੱਧਰੀ ਉਦਘਾਟਨੀ ਸਮਾਗਮ ਪਹਿਲੀ ਨਵੰਬਰ ਨੂੰ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਕਾਲੀਦਾਸ ਆਡੀਟੋਰੀਅਮ ਵਿੱਚ ਹੋਵੇਗਾ। ਇਸ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਪੁੱਜਣਗੇ ਤੇ ਸਮਾਗਮ ਦੀ ਪ੍ਰਧਾਨਗੀ ਡਾ. ਸਰਦਾਰਾ ਸਿੰਘ ਜੌਹਲ ਕਰਨਗੇ। ਸਮਾਗਮ ਦੌਰਾਨ 10 ਲਿਖਾਰੀਆਂ ਨੂੰ 2025 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰ ਦਿੱਤੇ ਜਾਣਗੇ।

ਇਸ ਮੌਕੇ ਮਨਰਾਜ ਪਾਤਰ ਸਾਹਿਤਕ ਗਾਇਕੀ ਦੀਆਂ ਵੰਨਗੀਆਂ ਪੇਸ਼ ਕਰੇਗਾ। ਇਸ ਮੌਕੇ ਹਫ਼ਤੇ ਤੱਕ ਚੱਲਣ ਵਾਲਾ ਪੁਸਤਕ ਮੇਲਾ ਵੀ ਲਗਾਇਆ ਜਾਵੇਗਾ। 11 ਤੋਂ 13 ਨਵੰਬਰ ਤੱਕ ਤਿੰਨ ਰੋਜ਼ਾ ਸੂਬਾ ਪੱਧਰੀ ਨਾਟਕ ਮੇਲਾ ਬਠਿੰਡਾ ਵਿੱਚ ਕਰਵਾਇਆ ਜਾਵੇਗਾ। 19 ਨਵੰਬਰ ਨੂੰ ਮਾਨਸਾ ਵਿੱਚ ਸੂਬਾ ਪੱਧਰੀ ਕਵੀ ਦਰਬਾਰ ਕਰਵਾਇਆ ਜਾਵੇਗਾ। 16 ਨਵੰਬਰ ਨੂੰ ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਕਵੀ ਦਰਬਾਰ ਕਰਵਾਇਆ ਜਾਵੇਗਾ।

Advertisement

ਇੱਥੇ 17 ਤੇ 18 ਨਵੰਬਰ ਨੂੰ ਸੂਬਾ ਪੱਧਰੀ ਸਾਹਿਤਕ ਗੋਸ਼ਟੀ ਕਰਵਾਈ ਜਾਵੇਗੀ। 22 ਨਵੰਬਰ ਨੂੰ ਮੋਗਾ ਵਿੱਚ ਸੂਬਾ ਪੱਧਰੀ ਪੰਜਾਬੀ ਬਾਲ ਸਾਹਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ।

24 ਨਵੰਬਰ ਲੁਧਿਆਣਾ ਵਿੱਚ ਸੂਬਾ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਣਗੇ। 28 ਨਵੰਬਰ ਨੂੰ ਵਿਭਾਗ ਦੇ ਮੁੱਖ ਦਫ਼ਤਰ (ਪਟਿਆਲਾ) ਵਿੱਚ ਪੰਜਾਬੀ ਮਾਹ ਦਾ ਵਿਦਾਇਗੀ ਸਮਾਰੋਹ ਹੋਵੇਗਾ। ਇਸ ਦੌਰਾਨ ਹਿੰਦੀ, ਸੰਸਕ੍ਰਿਤ ਅਤੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰ-2025 ਪ੍ਰਦਾਨ ਕੀਤੇ ਜਾਣਗੇ।

Advertisement
Show comments