ਪੰਜਾਬੀ ਗਾਇਕ ਤੋਂ 1.20 ਕਰੋੜ ਦੀ ਫਿਰੌਤੀ ਮੰਗੀ
ਮੁਹਾਲੀ ’ਚ ਰਹਿੰਦੇ ਗਾਇਕ, ਅਦਾਕਾਰ ਅਤੇ ਨਿਰਮਾਤਾ ਨੀਰਜ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਵੀਡੀਓ ਕਾਲ ਰਾਹੀਂ ਧਮਕੀ ਮਿਲਣ ਅਤੇ ਉਨ੍ਹਾਂ ਤੋਂ ਇੱਕ ਕਰੋੜ ਵੀਹ ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਮੁਹਾਲੀ ਦੇ ਐੱਸ ਐੱਸ...
Advertisement
ਮੁਹਾਲੀ ’ਚ ਰਹਿੰਦੇ ਗਾਇਕ, ਅਦਾਕਾਰ ਅਤੇ ਨਿਰਮਾਤਾ ਨੀਰਜ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਵੀਡੀਓ ਕਾਲ ਰਾਹੀਂ ਧਮਕੀ ਮਿਲਣ ਅਤੇ ਉਨ੍ਹਾਂ ਤੋਂ ਇੱਕ ਕਰੋੜ ਵੀਹ ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਮੁਹਾਲੀ ਦੇ ਐੱਸ ਐੱਸ ਪੀ, ਇੰਡਸਟਰੀਅਲ ਏਰੀਆ ਫੇਜ਼ ਅੱਠ ਦੀ ਪੁਲੀਸ ਅਤੇ ਫੇਜ਼ ਪਹਿਲਾ ਦੇ ਥਾਣੇ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਕਿਹਾ ਕਿ ਉਨ੍ਹਾਂ ਨੂੰ ਵੀਡੀਓ ਕਾਲ ਰਾਹੀਂ ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਪਾਕਿਸਤਾਨ ਤੋਂ ਹਰਵਿੰਦਰ ਸਿੰਘ ਰਿੰਦਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿਲਪ੍ਰੀਤ ਨਾਂ ਦੇ ਵਿਅਕਤੀ ਨੂੰ ਇੱਕ ਕਰੋੜ ਵੀਹ ਲੱਖ ਰੁਪਏ ਦੇਣ ਲਈ ਕਿਹਾ ਗਿਆ ਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਨੀਰਜ ਨੇ ਪੁਲੀਸ ਕੋਲੋਂ ਆਪਣੀ ਸੁਰੱਖਿਆ ਦੀ ਮੰਗ ਕੀਤੀ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement