ਬਟਾਲਾ: ‘ਪੰਜਾਬੀ ਟ੍ਰਿਬਿਊਨ’ ਦੇ ਇਟਲੀ ਤੋਂ ਪੱਤਰਕਾਰ ਵਿੱਕੀ ਬਟਾਲਾ (48) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਬੀਤੇ ਸ਼ਨਿੱਚਰਵਾਰ ਨੂੰ ਬਟਾਲਾ ਤੋਂ ਇਟਲੀ ਗਿਆ ਸੀ। ਇੱਥੋਂ ਦੇ ਸੁੰਦਰ ਨਗਰ ’ਚ ਰਹਿੰਦੇ ਵਿੱਕੀ ਦੇ ਭਤੀਜੇ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਮੌਤ ਦਾ ਅਸਮਾਚਾਰ ਮਿਲਣ ’ਤੇ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਪਰਿਵਾਰ ਨੇ ਦੱਸਿਆ ਕਿ ਵਿੱਕੀ ਬਟਾਲਾ ਰੋਜ਼ੀ-ਰੋਟੀ ਲਈ ਇਟਲੀ ਗਿਆ ਸੀ ਤੇ ਉਥੇ ਉਹ ‘ਪੰਜਾਬੀ ਟ੍ਰਿਬਿਊਨ’ ਦੇ ਪੱਤਰਕਾਰ ਵਜੋਂ ਸੇਵਾਵਾਂ ਵੀ ਨਿਭਾਅ ਰਿਹਾ ਸੀ। ਦੇਹਾਂਤ ਦੀ ਸੂਚਨਾ ਮਿਲਣ ਮਗਰੋਂ ਬਟਾਲਾ ਦੇ ਪੱਤਰਕਾਰ ਭਾਈਚਾਰੇ ਨੂੰ ਦੁੱਖ ਪਹੁੰਚਿਆ ਹੈ। ਵਿਧਾਇਕ ਸ਼ੈਰੀ ਕਲਸੀ, ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸੂਬਾ ਸਿੰਘ ਖਹਿਰਾ ਨੇ ਦੁੱਖ ਪ੍ਰਗਟ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ