DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjabi University Registrar: ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਬਣੇ ਡਾ. ਅਜੀਤਾ

  ਪੰਜਾਬੀ ਯੂਨੀਵਰਸਿਟੀ ਦੇ ਸਪੋਰਟਸ ਸਾਇੰਸ ਵਿਭਾਗ ਦੇ ਮੁਖੀ ਸਮੇਤ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਡਾ. ਅਜੀਤਾ ਨੂੰ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਯੂਨੀਵਰਸਿਟੀ ਦਾ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦੀਆਂ ਹਦਾਇਤਾਂ ’ਤੇ ਡੀਨ...

  • fb
  • twitter
  • whatsapp
  • whatsapp
Advertisement

ਪੰਜਾਬੀ ਯੂਨੀਵਰਸਿਟੀ ਦੇ ਸਪੋਰਟਸ ਸਾਇੰਸ ਵਿਭਾਗ ਦੇ ਮੁਖੀ ਸਮੇਤ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਡਾ. ਅਜੀਤਾ ਨੂੰ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਯੂਨੀਵਰਸਿਟੀ ਦਾ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ।

Advertisement

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦੀਆਂ ਹਦਾਇਤਾਂ ’ਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਵੱਲੋਂ ਇਹ ਨਿਯੁਕਤੀ ਸਿੰਡੀਕੇਟ ਤੋਂ ਪ੍ਰਵਾਨਗੀ ਦੀ ਆਸ ’ਚ ਅਗਲੇ ਇੱਕ ਸਾਲ ਲਈ ਕੀਤੀ ਗਈ ਹੈ ਇਨ੍ਹਾਂ ਹੁਕਮਾਂ ’ਚ ਇਹ ਵੀ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾ. ਅਜੀਤਾ ਡਾਇਰੈਕਟਰ (ਸਪੋਰਟਸ), ਡੀਨ (ਸਪੋਰਟਸ) ਅਤੇ ਡਾਇਰੈਕਟਰ (ਆਈ ਏ ਐੱਸ ਟਰੇਨਿੰਗ ਸੈਂਟਰ) ਸਮੇਤ ਹੋਰ ਅਹੁਦਿਆਂ ’ਤੇ ਵੀ ਰਹਿ ਚੁੱਕੇ ਹਨ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਡਾ. ਅਜੀਤਾ ਆਪਣੇ ਇਸ ਨਵੇਂ ਅਹੁਦੇ ਦਾ ਚਾਰਜ 31 ਅਗਸਤ ਨੂੰ ਸੰਭਾਲਣਗੇ। ਡਾ. ਅਜੀਤਾ ਨੇ ਕਿਹਾ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

Advertisement

Advertisement
×