ਪੱਤਰ ਪ੍ਰੇਰਕ
ਅਜਨਾਲਾ/ਚੇਤਨਪੁਰਾ, 24 ਜੂਨ
ਪਿੰਡ ਈਸਾਪੁਰ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਅਮਰਾਜ ਸਿੰਘ ਸ਼ੈਰੀ ਪੁੱਤਰ ਹਰਿੰਦਰ ਸਿੰਘ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਆਪਣਾ ਕੰਮਕਾਰ ਕਰਦਾ ਸੀ ਅਤੇ ਕੱਲ੍ਹ ਕੰਮ ਤੋਂ ਵਾਪਸ ਆਉਂਦੇ ਸਮੇਂ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਮਰਾਜ ਦੇ ਭਰਾ ਸਰਤਾਜ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਦੇ ਭਰਾ ਦੀ ਦੇਹ ਨੂੰ ਭਾਰਤ ਲਿਆਉਣ ਦੇ ਪ੍ਰਬੰਧ ਕੀਤੇ ਜਾਣ ਤਾਂ ਕਿ ਪਰਿਵਾਰ ਵੱਲੋਂ ਅੰਤਿਮ ਰਸਮਾਂ ਨਿਭਾਈਆਂ ਜਾ ਸਕਣ।