DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਮਿੰਘਮ ਵਿੱਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ, ਸਦਮੇ 'ਚ ਪਰਿਵਾਰ

ਪਰਿਵਾਰ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੋਂ ਮੰਗੀ ਮਦਦ

  • fb
  • twitter
  • whatsapp
  • whatsapp
featured-img featured-img
ਨਮਨ ਦੀ ਫਾਈਲ ਫ਼ੋਟੋ ।
Advertisement

ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿੱਚ ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਨਮਨ ਖੁੱਲਰ 27 ਸਾਲਾਂ ਦਾ ਸੀ। ਇਸ ਘਟਨਾ ਨਾਲ ਪਰਿਵਾਰ ਵਿੱਚ ਸੋਗ ਹੈ ਅਤੇ ਮੌਤ ਦੇ ਕਾਰਨਾਂ ਨੂੰ ਲੈ ਕੇ ਕਈ ਸਵਾਲ ਖੜੇ ਹੋ ਰਹੇ ਹਨ।

ਮ੍ਰਿਤਕ ਦੇ ਪਿਤਾ ਪਵਨ ਕੁਮਾਰ ਮੁਤਾਬਕ ਨਮਨ ਕਰੀਬ ਪੰਜ ਸਾਲ ਪਹਿਲਾਂ ਚੰਗੇ ਭਵਿੱਖ ਤੇ ਰੋਜ਼ਗਾਰ ਲਈ ਇੰਗਲੈਂਡ ਗਿਆ ਸੀ। ਉਹ ਬਰਮਿੰਘਮ ਵਿੱਚ ਇੱਕ ਪਾਕਿਸਤਾਨੀ ਔਰਤ ਦੇ ਘਰ ਰਹਿ ਕੇ ਡਿਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ। ਪਿਤਾ ਅਨੁਸਾਰ 10 ਜਨਵਰੀ ਦੀ ਰਾਤ ਨਮਨ ਨੇ ਕੰਮ ਤੋਂ ਮਗਰੋਂ ਆਪਣੀ ਮਾਂ ਅਤੇ ਦੋ ਭਰਾਵਾਂ ਨਾਲ ਫ਼ੋਨ ’ਤੇ ਗੱਲ ਕੀਤੀ ਸੀ ਅਤੇ ਉਹ ਬਿਲਕੁਲ ਠੀਕ ਸੀ।

Advertisement

ਉਨ੍ਹਾਂ ਦੱਸਿਆ ਕਿ 11 ਜਨਵਰੀ ਨੂੰ ਪਰਿਵਾਰ ਨੂੰ ਅਚਾਨਕ ਇੱਕ ਫ਼ੋਨ ਕਾਲ ਆਈ, ਜਿਸ ਵਿੱਚ ਨਮਨ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ। ਮੌਤ ਕਿਹੜੇ ਹਾਲਾਤਾਂ ਵਿੱਚ ਹੋਈ, ਇਸ ਬਾਰੇ ਹਾਲੇ ਤੱਕ ਕੋਈ ਸਪਸ਼ਟ ਜਾਣਕਾਰੀ ਨਹੀਂ ਮਿਲੀ, ਜਿਸ ਕਾਰਨ ਪਰਿਵਾਰ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ।

Advertisement

ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਪਰਿਵਾਰ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੱਤਰ ਲਿੱਖ ਕੇ ਮਦਦ ਦੀ ਅਪੀਲ ਕੀਤੀ ਹੈ। ਨਾਲ ਹੀ ਕੇਂਦਰ ਅਤੇ ਵਿਦੇਸ਼ੀ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

Advertisement
×