DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੰਕੀ ਰਸਤੇ ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਗੁਆਟੇਮਾਲਾ ’ਚ ਮੌਤ

ਰਮਦਾਸ ਦੇ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ; ਛੇ ਭੈਣਾਂ ਦਾ ਸੀ ਇਕਲੌਤਾ ਭਰਾ
  • fb
  • twitter
  • whatsapp
  • whatsapp
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 9 ਫਰਵਰੀ

Advertisement

ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਏ 104 ਭਾਰਤੀਆਂ ਨੂੰ ਵਤਨ ਵਾਪਸ ਭੇਜੇ ਜਾਣ ਦਾ ਮਾਮਲਾ ਹਾਲੇ ਭਖ਼ਿਆ ਹੋਇਆ ਹੈ ਕਿ ਇਸ ਦੌਰਾਨ ਡੰਕੀ ਰਸਤੇ ਅਮਰੀਕਾ ਜਾ ਰਹੇ ਅਜਨਾਲਾ ਹਲਕੇ ਦੇ ਸਰਹੱਦੀ ਕਸਬੇ ਰਮਦਾਸ ਦੇ ਨੌਜਵਾਨ ਗੁਰਪ੍ਰੀਤ ਸਿੰਘ (33) ਦੀ ਗੁਆਟੇਮਾਲਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਮਾਪਿਆਂ ਦਾ ਇਕੱਲਾ ਪੁੱਤਰ ਸੀ ਅਤੇ ਉਸ ਦੀਆਂ ਛੇ ਭੈਣਾਂ ਹਨ। ਰਿਸ਼ਤੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਤਿੰਨ ਮਹੀਨੇ ਪਹਿਲਾਂ ਅਮਰੀਕਾ ਵਿੱਚ ਰਹਿਣ ਦਾ ਮੰਤਵ ਲੈ ਕੇ ਘਰੋਂ ਗਿਆ ਸੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਦੀ ਮੌਤ ਦਾ ਪਤਾ ਉਦੋਂ ਲੱਗਾ ਜਦੋਂ ਉਸ ਨਾਲ ਅਮਰੀਕਾ ਗਏ ਇੱਕ ਵਿਅਕਤੀ ਨੇ ਪਰਿਵਾਰ ਨੂੰ ਇਸ ਦੁਖਦਾਈ ਘਟਨਾ ਬਾਰੇ ਫੋਨ ਰਾਹੀਂ ਸੂਚਿਤ ਕੀਤਾ। ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਸਦਮੇ ਵਿੱਚ ਹੈ ਅਤੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਅੱਜ ਪੀੜਤ ਪਰਿਵਾਰ ਨੂੰ ਮਿਲਣ ਪੁੱਜੇ ਅਤੇ ਉਨ੍ਹਾਂ ਦੁੱਖੀ ਪਰਿਵਾਰ ਨੂੰ ਦਿਲਾਸਾ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਹਰਸੰਭਵ ਯਤਨ ਕਰੇਗੀ ਤਾਂ ਜੋ ਪਰਿਵਾਰ ਉਸ ਦੀਆਂ ਅੰਤਿਮ ਰਸਮਾਂ ਨਿਭਾ ਸਕੇ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੌਜਵਾਨ ਗੁਰਪ੍ਰੀਤ ਸਿੰਘ (ਇਨਸੈੱਟ) ਦੇ ਪਰਿਵਾਰ ਨੂੰ ਦਿਲਾਸਾ ਦਿੰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਹਾਲ ਹੀ ਵਿੱਚ ਅਮਰੀਕਾ ਵੱਲੋਂ ਵਾਪਸ ਭੇਜੇ ਗਏ 104 ਭਾਰਤੀ ਪਰਵਾਸੀ ਵਿਅਕਤੀਆਂ ਵਿੱਚੋਂ ਵਧੇਰੇ ਅਜਿਹੇ ਹਨ ਜੋ ਟਰੈਵਲ ਏਜੰਟਾਂ ਦਾ ਸ਼ਿਕਾਰ ਬਣੇ ਸਨ ਅਤੇ ਡੰਕੀ ਰਸਤੇ ਅਮਰੀਕਾ ਪਹੁੰਚੇ ਸਨ। ਉਨ੍ਹਾਂ ਨੂੰ ਯੂਐੱਸ ਬਾਰਡਰ ਪੈਟਰੋਲ ਸੁਰੱਖਿਆ ਬਲਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ। ਇਹ ਖੁਲਾਸਾ ਬੀਤੇ ਦਿਨੀਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਮਰੀਕਾ ਤੋਂ ਪਰਤੇ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੂੰ ਅਪਰਾਧੀਆਂ ਵਾਂਗ ਵਾਪਸ ਭੇਜਿਆ ਗਿਆ ਸੀ ਅਤੇ ਹੱਥਾਂ ’ਤੇ ਪੈਰਾਂ ਵਿਚ ਬੇੜੀਆਂ ਪਾਈਆਂ ਹੋਈਆਂ ਸਨ। ਉਨ੍ਹਾਂ ਨੂੰ ਅਮਰੀਕੀ ਹਵਾਈ ਫੌਜ ਦੇ ਮਾਲਵਾਹਕ ਜਹਾਜ਼ ਵਿੱਚ ਭੁੰਜੇ ਬਿਠਾ ਕੇ ਭਾਰਤ ਭੇਜਿਆ ਗਿਆ ਸੀ। ਵਾਪਸ ਪਰਤੇ ਅਜਿਹੇ ਵਿਅਕਤੀਆਂ ਵਿੱਚ ਸ਼ਾਮਲ ਅੰਮ੍ਰਿਤਸਰ ਜ਼ਿਲ੍ਹੇ ਦੇ ਦਲੇਰ ਸਿੰਘ ਦੀ ਸ਼ਿਕਾਇਤ ’ਤੇ ਇੱਕ ਟਰੈਵਲ ਏਜੰਟ ਖ਼ਿਲਾਫ਼ ਕੇਸ ਵੀ ਦਰਜ ਹੋਇਆ ਹੈ।

ਪਰਿਵਾਰ ਨੇ ਕਰਜ਼ਾ ਚੁੱਕ ਕੇ ਟਰੈਵਲ ਏਜੰਟ ਨੂੰ ਦਿੱਤੇ ਸਨ 36 ਲੱਖ ਰੁਪਏ

ਨੌਜਵਾਨ ਦੇ ਰਿਸ਼ਤੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਲਗਭਗ ਅੱਠ ਮਹੀਨੇ ਪਹਿਲਾਂ ਇੱਕ ਟਰੈਵਲ ਏਜੰਟ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੇ ਉਸ ਨੂੰ ਅਮਰੀਕਾ ਭੇਜਣ ਦਾ ਭਰੋਸਾ ਦਿੱਤਾ ਸੀ ਅਤੇ ਇਸ ਮਾਮਲੇ ਵਿੱਚ ਲਗਭਗ 36 ਲੱਖ ਰੁਪਏ ਵਿੱਚ ਸੌਦਾ ਤੈਅ ਹੋਇਆ ਸੀ। ਉਹ ਇੱਥੇ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਪਰਿਵਾਰ ਨੂੰ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਦਾ ਸੁਪਨਾ ਦੇਖਦਾ ਸੀ। ਉਨ੍ਹਾਂ ਕਿਹਾ ਕਿ ਇਸੇ ਲਈ ਉਹ ਟਰੈਵਲ ਏਜੰਟ ਵੱਲੋਂ ਦਿਖਾਏ ਸਬਜ਼ਬਾਗ ਵਿੱਚ ਆ ਗਿਆ। ਟਰੈਵਲ ਏਜੰਟ ਨੇ ਉਸ ਨੂੰ ਕਿਹਾ ਸੀ ਕਿ ਉਹ ਅਮਰੀਕਾ ਪਹੁੰਚ ਕੇ ਹਰ ਮਹੀਨੇ ਪੰਜ ਤੋਂ 6 ਲੱਖ ਰੁਪਏ ਕਮਾ ਸਕਦਾ ਹੈ। ਪਰਿਵਾਰ ਨੇ ਗੁਰਪ੍ਰੀਤ ਨੂੰ ਵਿਦੇਸ਼ ਰਸਮਾਂ ਨਿਭਾ ਸਕੇ।

×