DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Manila ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjabi Youth Shot Dead in Manila: ਬਾਜ਼ਾਰ ਵਿਚ ਕੀਤਾ ਹਮਲਾ; ਦੌਲਤਪੁਰ ਦਾ ਨੌਜਵਾਨ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਗਿਆ ਸੀ ਮਨੀਲਾ

  • fb
  • twitter
  • whatsapp
  • whatsapp
Advertisement

Punjabi Youth Shot Dead in Manila: ਮਨੀਲਾ 'ਚ ਰੁਜ਼ਗਾਰ ਲਈ ਗਏ ਪੰਜਾਬੀ ਨੌਜਵਾਨ ਦੀ ਅੱਜ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ (39) ਵਾਸੀ ਪਿੰਡ ਦੌਲਤਪੁਰਾ ਵਜੋਂ ਹੋਈ ਹੈ ਜੋ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਮਨੀਲਾ ਦੇ ਸ਼ਹਿਰ ਕੱਲਕਾਨ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਉੱਪਰ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਬਾਜ਼ਾਰ ਵਿੱਚ ਆਪਣੇ ਕੰਮ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। ਹਮਲਾਵਰਾਂ ਨੇ ਰਣਜੀਤ ਸਿੰਘ ਦੀ ਸਿਰ ਦੇ ਪਿਛਲੇ ਪਾਸੇ ਗੋਲੀਆਂ ਮਾਰੀਆਂ ਅਤੇ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ।

Advertisement

ਸਥਾਨਕ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਰਣਜੀਤ ਸਿੰਘ ਆਪਣੇ ਪਿੱਛੇ ਅੱਠ ਸਾਲ ਦੀ ਬੇਟੀ, ਪੰਜ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ ਹੈ। ਇਸ ਘਟਨਾ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Advertisement

Advertisement
×