ਕੈਨੇਡਾ ਤੋਂ ਅਮਰੀਕਾ ਜਾਂਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
ਕੈਨੇਡਾ ਤੋਂ ਅਮਰੀਕਾ ਜਾ ਰਹੇ ਪੰਜਾਬ ਦੇ 28 ਸਾਲਾ ਨੌਜਵਾਨ ਬਿਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਫਤਿਹਪੁਰ (ਸਮਾਣਾ) ਜ਼ਿਲ੍ਹਾ ਪਟਿਆਲਾ ਦੀ ਕੈਲੀਫੋਰਨੀਆ ਸਰਹੱਦ ਦੇ ਨੇੜੇ ਟਰੱਕ ਹਾਦਸੇ ਵਿੱਚ ਮੌਤ ਹੋ ਗਈ ਹੈ। ਬਿਕਰਮਜੀਤ ਸਿੰਘ ਟਰੱਕ ਡਰਾਈਵਰ ਸੀ ਅਤੇ ਕੈਨੇਡਾ...
ਕੈਨੇਡਾ ਤੋਂ ਅਮਰੀਕਾ ਜਾ ਰਹੇ ਪੰਜਾਬ ਦੇ 28 ਸਾਲਾ ਨੌਜਵਾਨ ਬਿਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਫਤਿਹਪੁਰ (ਸਮਾਣਾ) ਜ਼ਿਲ੍ਹਾ ਪਟਿਆਲਾ ਦੀ ਕੈਲੀਫੋਰਨੀਆ ਸਰਹੱਦ ਦੇ ਨੇੜੇ ਟਰੱਕ ਹਾਦਸੇ ਵਿੱਚ ਮੌਤ ਹੋ ਗਈ ਹੈ। ਬਿਕਰਮਜੀਤ ਸਿੰਘ ਟਰੱਕ ਡਰਾਈਵਰ ਸੀ ਅਤੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿ ਰਿਹਾ ਸੀ। ਉਹ ਕੈਨੇਡਾ ਤੋਂ ਟਰੱਕ ਲੈ ਕੇ ਅਮਰੀਕਾ ਜਾ ਰਿਹਾ ਸੀ। ਇਸੇ ਦੌਰਾਨ ਕੈਲੀਫੋਰਨੀਆ ਬਾਰਡਰ ਦੇ ਨੇੜੇ ਉਸ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਉਹ ਕਰੀਬ 4 ਸਾਲ ਪਹਿਲਾਂ ਕੈਨੇਡਾ ਗਿਆ ਸੀ। ਕੁਝ ਮਹੀਨੇ ਪਹਿਲਾਂ ਹੀ ਭਾਰਤ ਆਪਣੇ ਪਰਿਵਾਰ ਨੂੰ ਮਿਲਣ ਆਇਆ ਸੀ ਅਤੇ ਮੁੜ ਮਾਰਚ ਮਹੀਨੇ ਵਿੱਚ ਹੀ ਦੁਬਾਰਾ ਵਾਪਸ ਕੈਨੇਡਾ ਗਿਆ ਸੀ। ਉਹ ਆਪਣੇ ਪਰਿਵਾਰ ਦੇ ਸਿਰ ਚੜ੍ਹਿਆ ਕਰਜ਼ਾ ਲਾਹੁਣ ਅਤੇ ਬਿਹਤਰ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਦਿਨ-ਰਾਤ ਮਿਹਨਤ ਕਰ ਰਿਹਾ ਸੀ। ਪੀੜਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਬਿਕਰਮਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਸਸਕਾਰ ਜੱਦੀ ਪਿੰਡ ’ਚ ਕੀਤਾ ਜਾ ਸਕੇ।

