DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਬਰਖ਼ਾਸਤ ਕੀਤਾ ਜਾਵੇ: ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਸੁਪਰੀਮ ਕੋਰਟ ਵੱਲੋਂ ਦਸੰਬਰ 2024 ਵਿਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਧਾਂਦਲੀਆਂ ਨੂੰ ਵੇਖਦਿਆਂ ਚੋਣਾਂ ਰੱਦ ਕਰਨ ਦੇ ਦਿੱਤੇ ਫ਼ੈਸਲੇ ਮਗਰੋਂ ਪੰਜਾਬ ਦੇ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਸੁਪਰੀਮ ਕੋਰਟ ਵੱਲੋਂ ਦਸੰਬਰ 2024 ਵਿਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਧਾਂਦਲੀਆਂ ਨੂੰ ਵੇਖਦਿਆਂ ਚੋਣਾਂ ਰੱਦ ਕਰਨ ਦੇ ਦਿੱਤੇ ਫ਼ੈਸਲੇ ਮਗਰੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਬਰਖ਼ਾਸਤ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਜਿਹੜੇ ਅਫਸਰਾਂ ਨੇ ‘ਆਪ’ ਸਰਕਾਰ ਨੂੰ ਨਿਗਮ ਚੋਣਾਂ ਜਿੱਤਣ ਵਿਚ ਕਥਿਤ ਮਦਦ ਕੀਤੀ, ਉਨ੍ਹਾਂ ਦੀ ਜਵਾਬਦੇਹੀ ਤੈਅ ਕਰਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਟਿਆਲਾ ਵਿਚ 28, ਬਾਘਾਪੁਰਾਣਾ ਵਿਚ 15 ਅਤੇ ਧਰਮਕੋਟ ਵਿਚ 7 ਵਾਰਡਾਂ ਦੀਆਂ ਚੋਣਾਂ ਵਾਸਤੇ ਹੁਣ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਲਿਆ ਲਿਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਅਦਾਲਤ ਨੂੰ ਨਿਰਪੱਖ ਤੇ ਆਜ਼ਾਦ ਚੋਣਾਂ ਵਾਸਤੇ ਰਾਜ ਕਮਲ ਚੌਧਰੀ ’ਤੇ ਭਰੋਸਾ ਨਹੀਂ ਹੈ। ਡਾ. ਚੀਮਾ ਨੇ ਪੰਜਾਬ ਵਿੱਚ ਪਰਾਲੀ ਸਾੜਨ ’ਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਪਰਾਲੀ ਸਾੜਨ ’ਤੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਪਰਾਲੀ ਸੰਭਾਲ ਲਈ 1500 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ। ਹੁਣ ਇਹ ਸਾਹਮਣੇ ਆਇਆ ਹੈ ਕਿ ਪਰਾਲੀ ਸਾੜਨ ਦੇ ਕੇਸਾਂ ਦੀ ਨਿਗਰਾਨੀ ਵਾਸਤੇ ਡਰੋਨ ਤਾਇਨਾਤ ਕੀਤੇ ਗਏ ਹਨ ਅਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ।

Advertisement
Advertisement
×