DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੀ ਵਿੱਤੀ ਹਾਲਤ ਕਮਜ਼ੋਰ ਹੋਈ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀ; ਭਲਾਈ ਯੋਜਨਾਵਾਂ ਮੁਡ਼ ਸ਼ੁਰੂ ਕਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਸਮਰਾਲਾ ਵਿੱਚ ਰੈਲੀ ਦੌਰਾਨ ਮੰਚ ’ਤੇ ਬੈਠੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ।
Advertisement

ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਬਚਾਅ ਸਕਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਸੂਬੇ ਦੀ ਆਰਥਿਕ ਹਾਲਤ ਕਮਜ਼ੋਰ ਹੋਈ ਹੈ, ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਅਤੇ ਉਦਯੋਗਾਂ ਨੂੰ ਵੀ ਨੁਕਸਾਨ ਝੱਲਣਾ ਪਿਆ ਹੈ।

ਉਨ੍ਹਾਂ ਕਿਹਾ ਕਿ ਹੁਣ ਲੋੜ ਹੈ ਕਿ 2027 ’ਚ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਤਰੱਕੀ ਦੀ ਲੀਹ ’ਤੇ ਲਿਆਂਦਾ ਜਾਵੇ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਆਗੂਆਂ ’ਤੇ ਤਿੱਖੇ ਹਮਲੇ ਕੀਤੇ।

Advertisement

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਗੁੰਡਾਗਰਦੀ ਅਤੇ ਗੈਂਗਸਟਰਾਂ ਦਾ ਰਾਜ ਹੈ। ਹਰ ਰੋਜ਼ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਇਸ ਦੌਰਾਨ ਸੁਖਬੀਰ ਬਾਦਲ ਨੇ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਅਗਲੀਆਂ ਚੋਣਾਂ ਵਿੱਚ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਦਿਆਂ ਹੀ ‘ਆਪ’ ਵੱਲੋਂ ਅਕਾਲੀ ਸਰਕਾਰ ਵੇਲੇ ਦੀਆਂ ਬੰਦ ਕੀਤੀਆਂ ਲੋਕ ਭਲਾਈ ਯੋਜਨਾਵਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੁਜ਼ਗਾਰ ਲਈ ਉਦਯੋਗ ਲਿਆਉਣ ਲਈ ਸਹੂਲਤਾਂ ਦਿੱਤੀਆਂ ਜਾਣਗੀਆਂ ਪਰ ਸ਼ਰਤ ਹੋਵੇਗੀ ਕਿ 75 ਫ਼ੀਸਦ ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਜਾਣ। ਇਸ ਮੌਕੇ ਆਲਮਦੀਪ ਸਿੰਘ, ਹਰਜਤਿੰਦਰ ਸਿੰਘ ਬਾਜਵਾ, ਪਰਵਿੰਦਰ ਸਿੰਘ ਬੱਲੀ ਆਦਿ ਮੌਜੂਦ ਸਨ।

Advertisement

ਇਜ਼ਰਾਈਲ-ਇਰਾਨ ਜੰਗ ’ਤੇ ਚਿੰਤਾ ਪ੍ਰਗਟਾਈ

ਸੁਖਬੀਰ ਬਾਦਲ ਨੇ ਕਿਹਾ ਕਿ ਇਜ਼ਰਾਈਲ-ਇਰਾਨ ਜੰਗ ਨੂੰ ਲੈ ਕੇ ਉਹ ਚਿੰਤਤ ਹਨ, ਕਿਉਂਕਿ ਖ਼ਤਰੇ ਵਾਲੇ ਦੇਸ਼ਾਂ ’ਚ ਵੱਡੀ ਗਿਣਤੀ ਵਿੱਚ ਪੰਜਾਬੀ ਰੁਜ਼ਗਾਰ ਲਈ ਗਏ ਹੋਏ ਹਨ। ਪੰਜਾਬ ਵਿੱਚ ਉਨ੍ਹਾਂ ਦੇ ਪਰਿਵਾਰ ਵੀ ਫਿਕਰਮੰਦ ਹਨ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲੋੜ ਪੈਣ ’ਤੇ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਕੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਬਾਰੇ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ।

Advertisement
×