ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ ਵੈਟਰਨਰੀ ਡਾਕਟਰ ਮੁੜ ਤੁਰੇ ਸੰਘਰਸ਼ ਦੇ ਰਾਹ

ਦੁੱਧ-ਚੁਆਈ ਮੁਕਾਬਲਿਆਂ ’ਚ ਸ਼ਮੂਲੀਅਤ ਤੋਂ ਇਨਕਾਰ; ਪੇਅ-ਪੈਰਿਟੀ ਬਹਾਲ ਕਰਨ ਦੀ ਮੰਗ
ਮੁਹਾਲੀ ਵਿੱਚ ਮੀਟਿੰਗ ਕਰਦੇ ਹੋਏ ਵੈਟਰਨਰੀ ਡਾਕਟਰ।
Advertisement

ਕਰਮਜੀਤ ਸਿੰਘ ਚਿੱਲਾ

ਪੰਜਾਬ ਦੇ ਵੈਟਰਨਰੀ ਡਾਕਟਰਾਂ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਕਰਵਾਏ ਜਾ ਰਹੇ ਦੁੱਧ-ਚੁਆਈ ਮੁਕਾਬਲਿਆਂ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਵੈਟਰਨਰੀ ਡਾਕਟਰਾਂ ਦੀਆਂ ਮੰਗਾਂ ਲਈ ਸਾਢੇ ਚਾਰ ਸਾਲ ਤੋਂ ਸੰਘਰਸ਼ ਕਰ ਰਹੀ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਲਿਆ। ਜਥੇਬੰਦੀ ਡਾਕਟਰਾਂ ਦੀ ਪੇਅ-ਪੈਰਿਟੀ ਬਹਾਲ ਕਰਵਾਉਣ ਲਈ, ‘ਡੀ ਏ ਸੀ ਪੀ’ ਸਕੀਮ ਬਹਾਲ ਕਰਵਾਉਣ ਤੇ ਹੋਰ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ।

Advertisement

ਮੁਹਾਲੀ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਅਦਾਲਤੀ ਨਿਰਦੇਸ਼ਾਂ ਨੂੰ ਅਣਗੌਲਿਆਂ ਕਰ ਕੇ ਅਤੇ ਸਰਵਿਸ ਨਿਯਮਾਂ ਨੂੰ ਛਿੱਕੇ ਟੰਗ ਕੇ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਡਾਕਟਰਾਂ ਨਾਲ 1977 ਤੋਂ 42 ਸਾਲ ਤੋਂ ਚੱਲੀ ਆ ਰਹੀ ਪੇਅ-ਪੈਰਿਟੀ ਤੋੜ ਦਿੱਤੀ ਸੀ, ਪਰ ਪਿਛਲੇ ਪੌਣੇ ਚਾਰ ਸਾਲਾਂ ਤੋਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਪਿਛਲੀ ਸਰਕਾਰ ਦੀ ਗ਼ਲਤੀ ਨੂੰ ਦਰੁਸਤ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਪਿਛਲੀ ਸਰਕਾਰ ਤੋਂ ਵੱਖਰਾ ਨਹੀਂ ਮੰਨਿਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਵਾਅਦਿਆਂ ’ਤੇ ਭਰੋਸਾ ਕਰ ਕੇ ਜੇ ਏ ਸੀ ਨੇ ਕਈ ਵਾਰ ਆਪਣਾ ਸੰਘਰਸ਼ ਰੋਕਿਆ ਹੈ ਤੇ ਮੁਲਤਵੀ ਵੀ ਕੀਤਾ ਹੈ, ਪਰ ਸਰਕਾਰ ਨੇ ਆਪਣੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਕੋ-ਕਨਵੀਨਰ ਡਾ. ਪੁਨੀਤ ਮਲਹੋਤਰਾ ਅਤੇ ਡਾ. ਅਬਦੁਲ ਮਜ਼ੀਦ ਨੇ ਦੱਸਿਆ ਕਿ ਹੜ੍ਹਾਂ ਦੀ ਕੁਦਰਤੀ ਆਫ਼ਤ ਕਾਰਨ ਜੇ ਏ ਸੀ ਨੇ ਪੰਜਾਬ ਦੇ ਪਸ਼ੂ ਪਾਲਕਾਂ ਅਤੇ ਉਨ੍ਹਾਂ ਦੇ ਕੀਮਤੀ ਬੇਜ਼ੁਬਾਨ ਪਸ਼ੂਆਂ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਪੰਜਾਬ ਦੇ ਵੈਟਰਨਰੀ ਡਾਕਟਰਾਂ ਨੇ ਆਪਣਾ ਸੰਘਰਸ਼ ਮੁਲਤਵੀ ਕਰ ਕੇ ਦਿਨ ਰਾਤ ਕੰਮ ਕੀਤਾ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਬਿਮਾਰੀ ਫੈਲਣ ਤੋਂ ਰੋਕੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਵੈਟਨਰੀ ਡਾਕਟਰਾਂ ਵੱਲੋਂ ਦੁੱਧ ਚੁਆਈ ਮੁਕਾਬਲਿਆਂ ਤੋਂ ਬਾਹਰ ਰਹਿਣ ਦਾ ਫੈਸਲਾ ਲਿਆ ਗਿਆ ਹੈ।

ਜੁਆਇੰਟ ਐਕਸਨ ਕਮੇਟੀ ਦੇ ਸੂਬਾ ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਜੇ ਹਾਲੇ ਵੀ ਸਰਕਾਰ ਵੈਟਨਰੀ ਡਾਕਟਰਾਂ ਦੀਆਂ ਮੰਗਾਂ ਲਾਗੂ ਨਹੀਂ ਕਰਦੀ ਤਾਂ ਉਹ ਇਸ ਸੰਘਰਸ਼ ਨੂੰ ਵੱਡਾ ਕਰਨਗੇ।

Advertisement
Show comments