ਬਰਨਾਲਾ (ਨਿੱਜੀ ਪੱਤਰ ਪ੍ਰੇਰਕ): ਸੰਗਰੂਰ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਬਰਨਾਲਾ ਦੇ ਪਨਸਪ ਦਫ਼ਤਰ ਵਿੱਚ ਜੀਰੀ ਦੀ ਖਰੀਦ ਸਬੰਧੀ ਸੱਦੀ ਮੀਟਿੰਗ ’ਚ ਸ਼ਾਮਲ ਹੋਣ ਲਈ ਆਏ ਪਨਸਪ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਇੰਸਪੈਕਟਰ ਰਮਨ ਗੌੜ ਨੂੰ ਕਾਬੂ ਕਰਨ ਲਈ ਛਾਪਾ ਮਾਰਿਆ ਸੀ। ਪਨਸਪ ਦੇ ਡੀਐੱਮ ਵਿਕਾਸ ਗਰਗ ਨੇ ਇੰਸਪੈਕਟਰ ਰਮਨ ਗੌੜ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।