ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 17 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਵਜੋਂ ਆਪਣੀ ਪੈਨਸ਼ਨ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਹੈ। ਪੰਜਾਬ ਸਰਕਾਰ ਅਤੇ ਵਿਧਾਨ ਸਭਾ ਸਪੀਕਰ ਨੂੰ ਸੰਬੋਧਿਤ ਕੀਤੇ ਟਵੀਟ ਵਿੱਚ ਅਕਾਲੀ ਦਲ ਦੇ ਸਰਪ੍ਰਸਤ ਨੇ ਕਿਹਾ ਕਿ ਸਾਬਕਾ ਵਿਧਾਇਕ ਵਜੋਂ ਉਨ੍ਹਾਂ ਦੀ ਜੋ ਵੀ ਪੈਨਸ਼ਨ ਜਮ੍ਹਾਂ ਹੈ, ਉਹ ਲੋਕ ਭਲਾਈ ‘ਤੇ ਖਰਚ ਕੀਤੀ ਜਾਣੀ ਚਾਹੀਦੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਨਹੀਂ ਭੇਜੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਰਸਮੀ ਬੇਨਤੀ ਵੱਖਰੇ ਤੌਰ ‘ਤੇ ਭੇਜੀ ਜਾ ਰਹੀ ਹੈ।