ਪੂਤਿਨ ਤੇ ਸ਼ੀ ਵੱਲੋਂ ਇਜ਼ਰਾਇਲੀ ਹਮਲਿਆਂ ਦੀ ਸਖ਼ਤ ਨਿਖੇਧੀ
ਮਾਸਕੋ,19 ਜੂਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨੇ ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਤੁਰੰਤ ਗੋਲੀਬੰਦੀ ਦਾ ਐਲਾਨ ਕਰੇ। ਦੋਵੇਂ ਆਗੂਆਂ ਨੇ ਇਰਾਨ-ਇਜ਼ਰਾਈਲ ਸੰਘਰਸ਼ ਬਾਰੇ...
Advertisement
ਮਾਸਕੋ,19 ਜੂਨ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨੇ ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਤੁਰੰਤ ਗੋਲੀਬੰਦੀ ਦਾ ਐਲਾਨ ਕਰੇ। ਦੋਵੇਂ ਆਗੂਆਂ ਨੇ ਇਰਾਨ-ਇਜ਼ਰਾਈਲ ਸੰਘਰਸ਼ ਬਾਰੇ ਸੰਵੇਦਨਸ਼ੀਲ ਜਾਣਕਾਰੀ ਇੱਕ-ਦੂਜੇ ਨਾਲ ਸਾਂਝੀ ਕਰਨ ’ਤੇ ਸਹਿਮਤੀ ਪ੍ਰਗਟਾਈ। ਕਰੈਮਲਿਨ ਦੇ ਵਿਦੇਸ਼ ਨੀਤੀ ਸਲਾਹਕਾਰ ਯੂਰੀ ਉਸ਼ਾਕੋਵ ਨੇ ਐਲਾਨ ਕੀਤਾ, ‘ਰਾਸ਼ਟਰਪਤੀ ਪੂਤਿਨ ਤੇ ਸ਼ੀ ਜਿਨਪਿੰਗ ਨੇ ਫੋਨ ’ਤੇ ਘੰਟਾ ਲੰਮੀ ਗੱਲਬਾਤ ਦੌਰਾਨ ਆਪਣੀਆਂ ਸਬੰਧਤ ਏਜੰਸੀਆਂ ਨੂੰ ਇਰਾਨ ਬਾਰੇ ਜਾਣਕਾਰੀ ਸਾਂਝੀ ਕਰਨ ਦਾ ਹੁਕਮ ਜਾਰੀ ਕਰਨ ’ਤੇ ਸਹਿਮਤੀ ਜ਼ਾਹਿਰ ਕੀਤੀ।’ ਉਨ੍ਹਾਂ ਕਿਹਾ ਕਿ ਦੋਵੇਂ ਆਗੂ ਇੱਕੋ ਜਿਹਾ ਰੁਖ਼ ਰੱਖਦੇ ਹਨ ਤੇ ਇਜ਼ਰਾਈਲ ਦੀਆਂ ਉਨ੍ਹਾਂ ਕਾਰਵਾਈਆਂ ਦੀ ਨਿੰਦਾ ਕਰਦੇ ਹਨ, ਜੋ ਸੰਯੁਕਤ ਰਾਸ਼ਟ ਚਾਰਟਰ ਅਤੇ ਕੌਮਾਂਤਰੀ ਕਾਨੂੰਨ ਦੇ ਪੈਮਾਨਿਆਂ ਦੀ ਉਲੰਘਣਾ ਕਰਦੀਆਂ ਹਨ। -ਪੀਟੀਆਈ
Advertisement
Advertisement
×