DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਕੇ ’ਚ ਸਿੱਖ ਲੜਕੀ ’ਤੇ ਨਸਲੀ ਹਮਲੇ ਦੀ ਨਿਖੇਧੀ

ਇੰਗਲੈਂਡ ਵਿੱਚ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇ ਜਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ...
  • fb
  • twitter
  • whatsapp
  • whatsapp
Advertisement

ਇੰਗਲੈਂਡ ਵਿੱਚ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇ ਜਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਲਗਾਤਾਰ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਰਕਾਰਾਂ ਨੂੰ ਸੰਜੀਦਗੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਯੂਕੇ ਅਤੇ ਹੋਰ ਦੇਸ਼ਾਂ ਵਿੱਚ ਘਟਗਿਣਤੀ ਭਾਈਚਾਰਿਆਂ ਵਿਰੁੱਧ ਨਫ਼ਰਤੀ ਅਪਰਾਧਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਵਿਭਾਗ ਨੂੰ ਵੀ ਇਹ ਮਾਮਲਾ ਯੂਕੇ ਦੀ ਸਰਕਾਰ ਕੋਲ ਉਠਾਉਣ ਅਤੇ ਉਥੇ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਕਿਹਾ।

Advertisement
Advertisement
×