ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਭਲਕੇ 4 ਚਾਰ ਅਕਤੂਬਰ ਨੂੰ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ। ਰਾਹੁਲ ਗਾਂਧੀ 4 ਅਕਤੂਬਰ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਰੈਲੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਜਾਖੜ ਨੇ ਆਖਿਆ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ’ਚ ਖੜ੍ਹੀ ਹੈ ਤੇ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਨਾਲ ਖੜ੍ਹੀ ਰਹੇਗੀ।