ਰਾਹੁਲ ਗਾਂਧੀ ਦੀ ਭਲਕੇ ਪੰਜਾਬ ਫੇਰੀ; ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਅਜਨਾਲਾ, ਗੁਰਦਾਸਪੁਰ, ਦੀਨਾਨਗਰ, ਅੰਮ੍ਰਿਤਸਰ ਅਤੇ ਸੂਬੇ ਦੇ ਹੋਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ
Advertisement
ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਲਕੇ ਪੰਜਾਬ ਦਾ ਦੌਰਾ ਕਰਨਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਦੌਰਾ ਇੱਕ ਦਿਨ ਦਾ ਹੋਵੇਗਾ।
Advertisement
ਪਾਰਟੀ ਵੱਲੋਂ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਰਾਹੁਲ ਗਾਂਧੀ ਸਵੇਰੇ 9.30 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣਗੇ। ਉੱਥੋਂ ਉਹ ਸਿੱਧੇ ਰਾਮਦਾਸ ਖੇਤਰ ਜਾਣਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
Advertisement
ਉਹ ਅਜਨਾਲਾ, ਗੁਰਦਾਸਪੁਰ, ਦੀਨਾਨਗਰ, ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕਰਨਗੇ। ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਰਟੀ ਦੇ ਕੰਮਾਂ ਦੀ ਨਿਗਰਾਨੀ ਕਰਨਗੇ।
Advertisement
×

