ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ : The Tribune India

ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ

ਮੁਲਜ਼ਮਾਂ ਦੀ ਸ਼ਨਾਖਤ ਹੋ ਗਈ ਹੈ: ਐੱਸਐੱਸਪੀ

ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ

ਦਵਿੰਦਰ ਸਿੰਘ ਭੰਗੂ

ਰਈਆ, 24 ਮਈ

ਅੱਜ ਸਵੇਰੇ ਕਰੀਬ 11 ਵਜੇ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਨੌਜਵਾਨ ਖਿਡਾਰੀ ਦਾ ਕਤਲ ਕਰ ਦਿੱਤਾ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਸੂਤਰਾਂ ਮੁਤਾਬਕ ਇਹ ਕਤਲ ਗੈਂਗਵਾਰ ਦਾ ਨਤੀਜਾ ਹੋ ਸਕਦਾ ਹੈ। ਪਿੰਡ ਸਠਿਆਲਾ ਦੀ ਬਹਿਕ ਤੋਂ ਨੌਜਵਾਨ ਘੜੁੱਕੇ ’ਤੇ ਬੈਠਕੇ ਚੱਕੀ ’ਤੇ ਆ ਰਿਹਾ ਸੀ, ਜਿਸ ਵਕਤ ਉਹ ਚੱਕੀ ’ਤੇ ਪੁੱਜਾ ਉੱਥੇ ਮੌਜੂਦ ਤਿੰਨ-ਚਾਰ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਨਾਲ ਖਿਡਾਰੀ ਦੇ 20-25 ਗੋਲੀਆਂ ਲੱਗੀਆਂ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ 38 ਸਾਲਾ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸਠਿਆਲਾ ਵਜੋਂ ਹੋਈ ਹੈ। ਉਹ ਵੇਟ ਲਿਫਟਰ ਸੀ ਅਤੇ ਲੰਮਾ ਸਮਾ ਸਰਕਾਰੀ ਕਾਲਜ ਸਠਿਆਲਾ ਦਾ ਪ੍ਰਧਾਨ ਵੀ ਰਿਹਾ। ਉਸ ਦੇ ਨਾਲ ਘੜੁੱਕਾ ਚਾਲਕ ਮੇਜਰ ਸਿੰਘ ਪੁੱਤਰ ਤਾਰਾ ਸਿੰਘ ਦੇ ਵੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਪਰ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੀਆਂ ਦੱਸਿਆ ਕਿ ਕਤਲ ਨਾਲ ਸਬੰਧਤ ਮੁਲਜ਼ਮਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਜਲਦ ਪੁਲੀਸ ਦੀ ਗ੍ਰਿਫ਼ਤ ਵਿਚ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਪੀ ਜੁਗਰਾਜ ਸਿੰਘ, ਡੀਐੱਸਪੀ ਹਰਕ੍ਰਿਸ਼ਨ ਸਿੰਘ ਬਾਬਾ ਬਕਾਲਾ ਅਤੇ ਹੋਰ ਪੁਲੀਸ ਅਧਿਕਾਰੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All