ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 30 ਦਸੰਬਰ
ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਹੋਰਨਾ ਮੰਗਾਂ ਲਈ ਸ਼ੁਰੂ ਹੋਇਆ ਰੇਲ ਮੋਰਚਾ ਲਗਾਤਾਰ ਜਾਰੀ ਹੈ। ਭੁੱਖ ਹੜਤਾਲ ਦੇ ਸਿਲਸਿਲੇ ਵਿਚ ਅੱਜ 6 ਕਿਸਾਨਾਂ ਨੇ ਭੁੱਖ ਹੜਤਾਲ ਕੀਤੀ, ਜਿਨ੍ਹਾਂ ਵਿੱਚ ਸਾਧੂ ਸਿੰਘ ਧਨੌਲਾ, ਸੋਹਣ ਸਿੰਘ ਕੌਲੋਕੇ, ਬਲਵੀਰ ਸਿੰਘ ਅਤੇ ਗੁਰਚਰਨ ਸਿੰਘ ਕੌਲੋਕੇ ਤੇ ਪਿੰਡ ਘੰਡਾਬੰਨਾ ਤੋਂ ਸਵਰਨ ਸਿੰਘ ਅਤੇ ਜਗਰੂਪ ਸਿੰਘ ਸ਼ਾਮਲ ਹੋਏ। ਧਰਨੇ ਨੂੰ ਬੀਕੇਯੂ ਸਿੱਧੂਪੁਰ ਦੇ ਆਗੂ ਬਲਕਰਨ ਸਿੰਘ ਭੁੱਲਰ ਦੀ ਸਟੇਜ ਸੰਚਾਲਨਾ ਹੇਠ ਬੀਕੇਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਬਾਵਾ ਫੂਲੇਵਾਲਾ, ਸੁਖਜਿੰਦਰ ਸਿੰਘ ਰਾਮਪੁਰਾ ਤੇ ਮੱਖਣ ਸ਼ਰਮਾ ਢਪਾਲੀ, ਸਿੱਧੂਪੁਰ ਗਰੁੱਪ ਦੇ ਸਾਧਾ ਸਿੰਘ ਖੋਖਰ,ਭੋਲਾ ਸਿੰਘ ਕੋਟੜਾ ਗੁਰਮੇਲ ਸਿੰਘ ਲਹਿਰਾ ਮੁਹੱਬਤ, ਜਗਸੀਰ ਸਿੰਘ ਪਿੱਥੋ, ਬਲਦੇਵ ਸਿੰਘ ਮੰਡੀ ਕਲਾਂ,ਡੀਟੀਐਫ ਦੇ ਬੇਅੰਤ ਸਿੰਘ ਫੂਲੇਵਾਲਾ, ਬਲਵੰਤ ਸਿੰਘ ਫੂਲ, ਇੰਸਪੈਕਟਰ ਉਜਾਗਰ ਸਿੰਘ ਅਤੇ ਪਾਲੀ ਢਪਾਲੀ ਨੇ ਸੰਬੋਧਨ ਕੀਤਾ।
ਜੰਡਿਆਲਾ ਗੁਰੂ(ਸਿਮਰਤਪਾਲ ਸਿੰਘ ਬੇਦੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਬਾਹਰ ਠੰਢ ਤੇ ਬਰਫੀਲੀਆਂ ਹਵਾਵਾਂ ਵੀ ਕਿਸਾਨਾਂ ਦੇ ਹੌਸਲੇ ਪਸਤ ਨਾ ਕਰ ਸਕੀਆਂ ਤੇ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਵਿੱਚ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੰਦੋਲਨ ਅੱਜ 98ਵੇਂ ਦਿਨ ਜਾਰੀ ਹੈ। ਬਿਹਾਰ ਵਿੱਚ ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਂ ਉਪਰ ਲਾਠੀਚਾਰਜ ਖ਼ਿਲਾਫ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ ਅੱਜ ਜ਼ੋਨਲ ਪ੍ਰਧਾਨ ਜਵਾਹਰ ਸਿੰਘ ਟਾਂਡਾ ਦੀ ਅਗਵਾਈ ਵਿੱਚ ਕਿਸਾਨਾਂ ਦਾ ਕਾਫਲਾ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਭਾਰੀ ਨਾਅਰੇਬਾਜੀ ਕਰਦਿਆਂ ਜੰਡਿਆਲਾ ਗੁਰੂ ਰੇਲਵੇ ਪਾਰਕ ਵਿੱਚ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਇਆ। ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੁਖਵਿੰਦਰ ਸਿੰਘ ਸਭਰਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱੱਚ ਧਰਨਾ ਨਿਰੰਤਰ ਚੱਲ ਰਿਹਾ ਹੈ। ਇਸ ਮੌਕੇ ਕੁਲਵੰਤ ਸਿੰਘ ਭੈਲ, ਗੁਰਬਿੰਦਰ ਸਿੰਘ ਖਵਾਸਪੁਰ, ਬਚਿੱਤਰ ਸਿੰਘ ਛਾਬੜੀ ਸਾਹਿਬ ਨੇ ਸੰਬੋਧਨ ਕੀਤਾ।