ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਦੀਆਂ-ਬਿਆਸ ਰੇਲ ਲਾਈਨ ਮੁੜ ਸ਼ੁਰੂ ਕਰੇਗਾ ਰੇਲਵੇ

ਕੇਂਦਰੀ ਰਾਜ ਮੰਤਰੀ ਬਿੱਟੂ ਨੇ ਰੇਲਵੇ ਅਧਿਕਾਰੀਆਂ ਨੂੰ ਪ੍ਰਾਜੈਕਟ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ
Advertisement

ਰੇਲਵੇ ਵਿਭਾਗ ਨੇ ਲੰਮੇ ਸਮੇਂ ਤੋਂ ਲਟਕਦੇ 40 ਕਿਲੋਮੀਟਰ ਲੰਬੇ ਕਾਦੀਆਂ-ਬਿਆਸ ਰੇਲ ਮਾਰਗ ’ਤੇ ਕੰਮ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਹਿਲਾਂ ਇਹ ਪ੍ਰਾਜੈਕਟ ਵੱਖ-ਵੱਖ ਚੁਣੌਤੀਆਂ, ਜ਼ਮੀਨ ਪ੍ਰਾਪਤ ਕਰਨ ਵਿੱਚ ਰੁਕਾਵਟਾਂ ਅਤੇ ਸਥਾਨਕ ਪੱਧਰ ਦੀਆਂ ਰਾਜਨੀਤਿਕ ਗੁੰਝਲਾਂ ਕਾਰਨ ਲਟਕ ਗਿਆ ਸੀ। ਸ੍ਰੀ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਰੇਲ ਪ੍ਰਾਜੈਕਟਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਹੈ। ਉਹ ਨਵੇਂ ਪ੍ਰਾਜੈਕਟ ਸ਼ੁਰੂ ਕਰਨ, ਲਟਕਦੇ ਪ੍ਰਾਜੈਕਟ ਮੁਕੰਮਲ ਕਰਨ ਅਤੇ ਬੰਦ ਪ੍ਰਾਜੈਕਟ ਮੁੜ ਸ਼ੁਰੂ ਕਰਨ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ, ‘‘ਮੈਨੂੰ ਪਤਾ ਹੈ ਕਿ ਮੁਹਾਲੀ-ਰਾਜਪੁਰਾ, ਫਿਰੋਜ਼ਪੁਰ-ਪੱਟੀ ਅਤੇ ਹੁਣ ਕਾਦੀਆਂ-ਬਿਆਸ ਇਹ ਲਾਈਨਾਂ ਕਿੰਨੀਆਂ ਮਹੱਤਵਪੂਰਨ ਹਨ। ਇਸੇ ਲਈ ਮੈਂ ਅਧਿਕਾਰੀਆਂ ਨੂੰ ਸਾਰੀਆਂ ਰੁਕਾਵਟਾਂ ਦੂਰ ਕਰਕੇ ਨਿਰਮਾਣ ਕਾਰਜ ਮੁੜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।’’ ਇਹ ਨਵੀਂ ਰੇਲ ਲਾਈਨ ਖੇਤਰ ਦੀ ‘ਇਸਪਾਤ ਨਗਰੀ’ ਬਟਾਲਾ ਦੀਆਂ ਸੰਘਰਸ਼ ਕਰ ਰਹੀਆਂ ਉਦਯੋਗਿਕ ਇਕਾਈਆਂ ਨੂੰ ਵੱਡਾ ਹੁਲਾਰਾ ਦੇਵੇਗੀ। ਉੱਤਰ ਰੇਲਵੇ ਦੇ ਮੁੱਖ ਪ੍ਰਸ਼ਾਸਕੀ ਅਫਸਰ (ਨਿਰਮਾਣ) ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਰੇਲਵੇ ਬੋਰਡ ਦੀ ਇੱਛਾ ਹੈ ਕਿ ਕਾਦੀਆਂ-ਬਿਆਸ ਲਾਈਨ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਜਾਵੇ।

Advertisement
Advertisement
Show comments