DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Weather Update: ਮੀਂਹ ਨਾਲ ਕਈ ਜ਼ਿਲ੍ਹਿਆਂ ’ਚ ਗਰਮੀ ਤੋਂ ਆਰਜ਼ੀ ਰਾਹਤ

ਫ਼ਰੀਦਕੋਟ 42.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਵੱਧ ਗਰਮ ਰਿਹਾ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਸਿਖਰ ਦੁਪਹਿਰੇ ਗਰਮੀ ਤੋਂ ਬਚਣ ਲਈ ਮੂੰਹ-ਸਿਰ ਢਕ ਕੇ ਜਾਂਦੇ ਹੋਏ ਮੋਟਰਸਾਈਕਲ ਸਵਾਰ। -ਫੋਟੋ: ਪ੍ਰਦੀਪ ਤਿਵਾੜੀ
Advertisement

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਤੜਕੇ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਆਰਜ਼ੀ ਰਾਹਤ ਦਿਵਾ ਦਿੱਤੀ ਹੈ, ਜਦੋਂ ਕਿ ਬਾਕੀ ਸ਼ਹਿਰਾਂ ਵਿੱਚ ਸਾਰਾ ਦਿਨ ਗਰਮੀ ਦਾ ਕਹਿਰ ਜਾਰੀ ਰਿਹਾ। ਗਰਮੀ ਕਾਰਨ ਸਾਰਾ ਦਿਨ ਲੋਕ ਮੁੜ੍ਹਕੋ ਮੁੜਕੀ ਹੋਏ। ਜਾਣਕਾਰੀ ਅਨੁਸਾਰ ਅੱਜ ਸਵੇਰੇ ਪੰਜਾਬ ਦੇ ਅੰਮ੍ਰਿਤਸਰ, ਫ਼ਿਰੋਜ਼ਪੁਰ, ਗੁਰਦਾਸਪੁਰ, ਤਰਨ ਤਾਰਨ ਸਣੇ ਹੋਰ ਕਈ ਸ਼ਹਿਰਾਂ ਵਿੱਚ ਤੜਕੇ 2 ਤੋਂ 3 ਵਜੇ ਵਿਚਕਾਰ ਤੇਜ਼ ਹਨੇਰੀ ਆਈ ਹੈ, ਜਿਸ ਤੋਂ ਬਾਅਦ ਕਈ ਇਲਾਕਿਆਂ ਵਿੱਚ ਹਲਕਾ ਤੇ ਕਈਆਂ ਵਿੱਚ ਦਰਮਿਆਨਾ ਮੀਂਹ ਪਿਆ। ਇਸ ਦੌਰਾਨ ਅੰਮ੍ਰਿਤਸਰ ਵਿੱਚ 16.2 ਐੱਮ ਐੱਮ, ਫ਼ਿਰੋਜ਼ਪੁਰ ਵਿੱਚ 9 ਐੱਮ ਐੱਮ, ਗੁਰਦਾਸਪੁਰ ਵਿੱਚ 1.2 ਐੱਮ ਐੱਮ ਅਤੇ ਹੋਰ ਕਈ ਸ਼ਹਿਰਾਂ ਵਿੱਚ ਕਿਣ-ਮਿਣ ਹੋਈ, ਜਦੋਂ ਕਿ ਸੂਬੇ ਦੇ ਡੇਢ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਰਿਹਾ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨ ਪੰਜਾਬ ਵਿੱਚ ਮੌਸਮ ਖਰਾਬ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਕਈ ਥਾਵਾਂ ’ਤੇ ਟੁੱਟਵਾਂ ਮੀਂਹ ਪਵੇਗਾ। ਮੌਸਮ ਵਿਗਿਆਨੀਆਂ ਨੇ 4 ਤੇ 5 ਜੂਨ ਨੂੰ ਖਰਾਬ ਮੌਸਮ ਲਈ ਸੂਬੇ ਵਿੱਚ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਖਰਾਬ ਮੌਸਮ ਦੇ ਚੱਲਦਿਆਂ ਕਈ ਸ਼ਹਿਰਾਂ ਵਿੱਚ 50 ਤੋਂ 60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾ ਚੱਲੇਗੀ। ਇਸੇ ਤਰ੍ਹਾਂ ਮੌਸਮ ਵਿਗਿਆਨੀਆਂ ਨੇ 6 ਤੇ 7 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੋਵੇਂ ਦਿਨ ਇੱਕਾ-ਦੁੱਕਾ ਥਾਵਾਂ ’ਤੇ ਕਿਣ-ਮਿਣ ਹੋ ਸਕਦੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਫ਼ਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ। ਫ਼ਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 38.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਤੇ ਲੁਧਿਆਣਾ ਵਿੱਚ 36.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 39.4 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 37.1 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 39.5 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 36.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 35.6 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ਵਿੱਚ 37 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 35.5 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 36.7 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 37.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਹਾਲਾਂਕਿ ਇਹ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ ਹੈ।

Advertisement
Advertisement
×