ਪੰਜਾਬ ਵਿਚ ਕਈ ਥਾਈਂ ਮੀਂਹ ਪਿਆ
ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਵਿੱਚ ਅੱਜ ਮੁੜ ਕੁਝ ਥਾਵਾਂ ’ਤੇ ਮੀਂਹ ਪਿਆ। ਸੋਮਵਾਰ ਸਵੇਰੇ 8:30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿਚ 3.7 ਮਿਲੀਮੀਟਰ, ਲੁਧਿਆਣਾ 6.4 ਮਿਲੀਮੀਟਰ ਤੇ ਪਟਿਆਲਾ ਵਿੱਚ 9.2 ਮਿਲੀਮੀਟਰ ਮੀਂਹ ਪਿਆ। ਇਸੇ...
Advertisement
ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਵਿੱਚ ਅੱਜ ਮੁੜ ਕੁਝ ਥਾਵਾਂ ’ਤੇ ਮੀਂਹ ਪਿਆ। ਸੋਮਵਾਰ ਸਵੇਰੇ 8:30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿਚ 3.7 ਮਿਲੀਮੀਟਰ, ਲੁਧਿਆਣਾ 6.4 ਮਿਲੀਮੀਟਰ ਤੇ ਪਟਿਆਲਾ ਵਿੱਚ 9.2 ਮਿਲੀਮੀਟਰ ਮੀਂਹ ਪਿਆ। ਇਸੇ ਤਰ੍ਹਾਂ ਬਠਿੰਡਾ ਵਿੱਚ 20.2 ਮਿਲੀਮੀਟਰ, ਫਰੀਦਕੋਟ ਵਿੱਚ 21 ਮਿਲੀਮੀਟਰ, ਗੁਰਦਾਸਪੁਰ ਵਿੱਚ 3.8 ਮਿਲੀਮੀਟਰ, ਫਿਰੋਜ਼ਪੁਰ ਵਿੱਚ 8 ਮਿਲੀਮੀਟਰ ਜਦੋਂ ਕਿ ਰੂਪਨਗਰ ਵਿੱਚ 0.5 ਮਿਲੀਮੀਟਰ ਮੀਂਹ ਪਿਆ। ਰਾਜ ਵਿੱਚ ਜ਼ਿਆਦਾਤਰ ਥਾਵਾਂ ’ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਅਤੇ 32 ਡਿਗਰੀ ਵਿਚਕਾਰ ਰਿਹਾ। ਪੰਜਾਬ ਦਹਾਕਿਆਂ ਵਿੱਚ ਆਪਣੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 48 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 1.76 ਲੱਖ ਹੈਕਟੇਅਰ ਰਕਬੇ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।
Advertisement
Advertisement