DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪਿਆ ਮੀਂਹ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬਾਅਦ ਅੱਜ ਮੌਸਮ ਦਾ ਮਿਜ਼ਾਜ ਬਦਲ ਲਿਆ ਗਿਆ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪਿਆ ਹੈ, ਜਿਸ ਨੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ...

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ਤੇਜ਼ ਬਾਰਸ਼ ਦੌਰਾਨ ਭਿੱਜਦੇ ਹੋਏ ਰਾਹਗੀਰ। ਫੋਟੋ ਪਵਨ ਸ਼ਰਮਾ
Advertisement

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬਾਅਦ ਅੱਜ ਮੌਸਮ ਦਾ ਮਿਜ਼ਾਜ ਬਦਲ ਲਿਆ ਗਿਆ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪਿਆ ਹੈ, ਜਿਸ ਨੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਅੱਜ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਮੁਹਾਲੀ, ਪਟਿਆਲਾ, ਬਠਿੰਡਾ, ਫਤਹਿਗੜ੍ਹ ਸਾਹਿਬ, ਰੂਪਨਗਰ, ਬਰਨਾਲਾ, ਸੰਗਰੂਰ ਅਤੇ ਹੋਰ ਆਲੇ-ਦੁਆਲੇ ਦੇ ਇਲਾਕੇ ਵਿੱਚ ਮੀਂਹ ਪਿਆ ਹੈ। ਮੀਂਹ ਕਰਕੇ ਕਈ ਸ਼ਹਿਰਾਂ ਵਿੱਚ ਪਾਣੀ ਖੜ੍ਹਾ ਹੋ ਗਿਆ, ਜਿਸ ਕਰ ਕੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 17 ਸਤੰਬਰ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਗਿਆਨੀਆਂ ਨੇ ਅਗਲੇ 4 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਸਵੇਰੇ ਕਈ ਸ਼ਹਿਰਾਂ ਵਿੱਚ ਤਿੱਖੀ ਧੁੱਪ ਨਿਕਲੀ ਸੀ, ਜਿਸ ਤੋਂ ਬਾਅਦ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਅਤੇ ਕਾਲੇ ਬੱਦਲ ਛਾ ਗਏ। ਇਸ ਦੌਰਾਨ ਕਈ ਸ਼ਹਿਰਾਂ ਵਿੱਚ ਮੀਂਹ ਪਿਆ ਹੈ। ਮੀਂਹ ਕਰਕੇ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ, ਜਿਨ੍ਹਾਂ ਨੂੰ ਬਿਜਲੀ ਕੱਟਾਂ ਕਰ ਕੇ ਝੋਨੇ ਦੇ ਖੇਤਾਂ ਨੂੰ ਪਾਣੀ ਦੇਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਦੁਪਹਿਰ ਸਮੇਂ ਮੁਹਾਲੀ ਵਿੱਚ ਭਾਰੀ ਮੀਂਹ ਪਿਆ ਹੈ।

Advertisement
Advertisement
×