ਮਾਝਾ ਤੇ ਦੋਆਬਾ ਖੇਤਰ ਵਿੱਚ ਮੀਂਹ ਨਾਲ ਲੋਕ ਮੁੜ ਫ਼ਿਕਰਾਂ ’ਚ ਪਏ
ਦੁਪਹਿਰ ਸਮੇਂ ਮਾਲਵਾ ਖੇਤਰ ਵਿੱਚ ਵੀ ਬੱਦਲਵਾਈ ਹੋਣ ਦੀ ਸੰਭਾਵਨਾ
Advertisement
ਪੰਜਾਬ ਵਿੱਚ ਪਿਛਲੇ 15 ਦਿਨਾਂ ਤੋਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਸਮੇਂ ਤੱਕ ਪੰਜਾਬ ਦੇ 2000 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸ ਦੇ ਨਾਲ ਹੀ ਅੱਜ ਐਤਵਾਰ ਨੂੰ ਤੜਕਸਾਰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਇਲਾਕਿਆਂ ਵਿੱਚ ਪੈ ਰਹੇ ਮੀਂਹ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।
ਇਸ ਦੌਰਾਨ ਗੁਰਦਾਸਪੁਰ, ਪਠਾਨਕੋਟ ਅਤੇ ਹੋਰ ਆਲੇ ਦੁਆਲੇ ਦੇ ਕਈ ਇਲਾਕਿਆਂ ਵਿੱਚ ਸਵੇਰੇ ਤਿੰਨ ਤੋਂ ਚਾਰ ਵਜੇ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਦੁਪਹਿਰ ਤੱਕ ਮਾਲਵਾ ਖੇਤਰ ਵਿੱਚ ਵੀ ਬੱਦਲਵਾਈ ਅਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
Advertisement
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਦੌਰਾਨ 49.6 ਐਮਐਮ, ਲੁਧਿਆਣਾ ਵਿੱਚ 81.2 ਐਮਐਮ ਅਤੇ ਪਟਿਆਲਾ ਵਿੱਚ 26.4 ਐਮਐਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਬਠਿੰਡਾ ਵਿੱਚ 17.8 ਐਮਐਮ, ਫਰੀਦਕੋਟ ਵਿੱਚ 3.2 ਐਮਐਮ ਅਤੇ ਹੋਰ ਆਲੇ ਦੁਆਲੇ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ।
Advertisement
×